ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਰਕੇ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਾਂਗੇ: ਸ਼੍ਰੋ. ਅਕਾਲੀ ਦਲ (ਮਾਨ)

May 9, 2016 | By

ਫ਼ਤਹਿਗੜ੍ਹ ਸਾਹਿਬ: “ਅਕਾਲ ਤਖ਼ਤ ਸਾਹਿਬ ਦੇ ਨਿਯੁਕਤ ਕੀਤੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਉਹਨਾਂ ਦੇ ਸਾਥੀ ਜਦੋਂ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੇ ਤਖ਼ਤਾਂ ਨੂੰ ਨਤਮਸਤਕ ਹੋਣ ਉਪਰੰਤ ਪੰਜਾਬ ਵਿਚ ਦਾਖਲ ਹੋ ਰਹੇ ਸਨ ਤਾਂ ਉਹਨਾਂ ਨੂੰ ਪੰਜਾਬ ਪੁਲਿਸ ਨੇ ਬਿਨਾਂ ਕਿਸੇ ਵਜ੍ਹਾ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣਾ ਪੰਜਾਬ ਦੇ ਅਮਨ-ਚੈਨ ਤੇ ਜ਼ਮਹੂਰੀ ਕਦਰਾ-ਕੀਮਤਾਂ ਨੂੰ ਸੱਟ ਮਾਰਨ ਵਾਲੇ ਹਨ। ਜਿਸ ਦੀ ਸਮੱੁਚੀਆਂ ਸਰਬੱਤ ਖ਼ਾਲਸਾ ਜਥੇਬੰਦੀਆਂ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਪੰਜਾਬ ਦੀ ਬਾਦਲ-ਬੀਜੇਪੀ ਹਕੂਮਤ ਦੇ ਇਸ ਤਾਨਾਸ਼ਾਹੀ ਅਮਲ ਪ੍ਰਤੀ ਖ਼ਬਰਦਾਰ ਵੀ ਕਰਦੀ ਹੈ।”

ਇਹ ਵਿਚਾਰ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ, ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ, ਰਣਜੀਤ ਸਿੰਘ ਚੀਮਾਂ ਦਫ਼ਤਰ ਸਕੱਤਰ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਸ. ਕੁੱਸਲਪਾਲ ਸਿੰਘ ਮਾਨ, ਸ. ਸੁਰਜੀਤ ਸਿੰਘ ਕਾਲਾਬੂਲਾ ਆਦਿ ਆਗੂਆਂ ਨੇ ਸਾਂਝੇ ਤੌਰ ’ਤੇ ਪੰਜਾਬ ਦੀ ਬਾਦਲ-ਭਾਜਪਾ ਹਕੂਮਤ ਵੱਲੋ ਭਾਈ ਧਿਆਨ ਸਿੰਘ ਮੰਡ ਦੀ ਗ੍ਰਿਫ਼ਤਾਰੀ ਕਰਕੇ ਪਟਿਆਲਾ ਜੇਲ੍ਹ ਭੇਜਣ ਦੇ ਸਿੱਖ ਕੌਮ ਵਿਰੋਧੀ ਅਮਲਾਂ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਪ੍ਰਗਟ ਕੀਤੇ।

ਭਾਈ ਧਿਆਨ ਸਿੰਘ ਮੰਡ (ਫਾਈਲ ਫੋਟੋ)

ਭਾਈ ਧਿਆਨ ਸਿੰਘ ਮੰਡ (ਫਾਈਲ ਫੋਟੋ)

ਤਖ਼ਤਾਂ ਉਤੇ ਜਾਣ ਦੇ ਜਥੇਦਾਰਾਂ ਦੇ ਪ੍ਰੋਗਰਾਮਾਂ ਵਿਚ ਵਿਘਨ ਪਾਉਣ ਹਿੱਤ ਬਾਦਲ-ਬੀਜੇਪੀ ਹਕੂਮਤ ਵਲੋਂ ਇਹ ਨਾਦਰਸ਼ਾਹੀ, ਔਰੰਗਜੇਬੀ ਕਾਰਵਾਈ ਦਾ ਨਤੀਜਾ ਹਨ। ਜਿਸ ਦੇ ਨਤੀਜੇ ਪੰਜਾਬ ਸੂਬੇ ਅਤੇ ਹਿੰਦ ਲਈ ਕਦੀ ਵੀ ਲਾਹੇਵੰਦ ਸਾਬਤ ਨਹੀਂ ਹੋਣਗੇ।

ਆਗੂਆਂ ਨੇ ਕਿਹਾ ਭਾਈ ਧਿਆਨ ਸਿੰਘ ਮੰਡ ਨੂੰ ਗ੍ਰਿਫ਼ਤਾਰ ਕਰਨ ਨਾਲ ਸਿੱਖ ਕੌਮ ਅਤੇ ਪੰਜਾਬ ਸੂਬੇ ਵਿਚ ਭੜਕਾਊ ਕਾਰਵਾਈ ਕੀਤੀ ਗਈ ਹੈ। ਜਿਸ ਨੂੰ ਸਿੱਖ ਕੌਮ ਕਤਈ ਬਰਦਾਸਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਇਕ-ਦੋ ਦਿਨਾਂ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਸੱਦਕੇ ਪੰਜਾਬ ਸਰਕਾਰ ਵੱਲੋ ਬੁਖਲਾਹਟ ਵਿਚ ਆ ਕੇ ਕੀਤੀਆ ਗਈਆ ਗ੍ਰਿਫ਼ਤਾਰੀਆਂ ਵਿਰੁੱਧ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ।

ਆਗੂਆਂ ਨੇ ਪੰਜਾਬ ਸਰਕਾਰ ਨੂੰ ਖ਼ਬਰਦਾਰ ਕਰਦੇ ਹੋਏ ਇਹ ਵੀ ਮੰਗ ਕੀਤੀ ਕਿ ਪੰਜਾਬ ਦਾ ਮਾਹੌਲ ਹੋਰ ਵਿਸਫੋਟਕ ਬਣੇ, ਉਸ ਤੋ ਪਹਿਲੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਈ ਧਿਆਨ ਸਿੰਘ ਮੰਡ ਐਕਟਿੰਗ ਜਥੇਦਾਰ ਅਕਾਲ ਤਖ਼ਤ ਸਾਹਿਬ, ਭਾਈ ਮੋਹਕਮ ਸਿੰਘ, ਜਰਨੈਲ ਸਿੰਘ ਸਖੀਰਾ, ਪਰਮਜੀਤ ਸਿੰਘ ਜੇਜੀਆਣੀ, ਮਨਪ੍ਰੀਤ ਸਿੰਘ ਨੂੰ ਬਿਨ੍ਹਾ ਸਰਤ ਤੁਰੰਤ ਰਿਹਾਅ ਕਰਕੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖੇ ਤਾਂ ਬਿਹਤਰ ਹੋਵੇਗਾ। ਵਰਨਾ ਨਿਕਲਣ ਵਾਲੇ ਮਾਰੂ ਨਤੀਜਿਆ ਲਈ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਬਾਦਲ-ਬੀਜੇਪੀ ਹਕੂਮਤ ਸਿੱਧੇ ਤੌਰ ’ਤੇ ਜਿੰਮੇਵਾਰ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,