December 24, 2015 | By ਸਿੱਖ ਸਿਆਸਤ ਬਿਊਰੋ
ਦਿੱਲੀ: ਭਾਰਤੀ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਚੌਧਰੀ ਨੇਂ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਐਨ.ਆਈ.ਏ ਵੱਲੋਂ ਇਹ ਫੈਂਸਲਾ ਕੀਤਾ ਗਿਆ ਹੈ ਕਿ ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਦੇ ਕੇਸ ਵਿੱਚ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਨੂੰ ਚੁਣੌਤੀ ਨਹੀਂ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ 18 ਫਰਵਰੀ, 2007 ਵਾਲੇ ਦਿਨ ਦਿੱਲੀ-ਲਾਹੌਰ ਸਮਝੌਤਾ ਐਕਸਪ੍ਰੈਸ ਵਿੱਚ ਇੱਕ ਬੰਬ ਧਮਾਕਾ ਹੋਇਆ ਸੀ ਜਿਸ ਵਿੱਚ 68 ਲੋਕਾਂ ਦੀ ਮੌਤ ਹੋਈ ਸੀ, ਜਿਨ੍ਹਾਂ ਵਿੱਚ ਬਹੁਤਾਤ ਪਾਕਿਸਤਾਨੀ ਨਾਗਰਿਕ ਸਨ। ਇਸ ਕੇਸ ਵਿੱਚ ਆਰ.ਐਸ.ਐਸ ਨਾਲ ਸੰਬੰਧਿਤ ਦੋਸ਼ੀ ਨਾਬਾ ਕੁਮਾਰ ਸਰਕਾਰ ਉਰਫ ਸਵਾਮੀ ਅਸੀਮਾਨੰਦ ਜੇਲ ਵਿਚ ਹੈ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਸ ਨੂੰ ਜਮਾਨਤ ਦੇ ਦਿੱਤੀ ਗਈ ਸੀ।
ਇਸ ਸਬੰਦ ਵਿੱਚ ਇੱਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਮੰਤਰੀ ਚੌਧਰੀ ਨੇ ਦੱਸਿਆ ਕਿ ਐਨ.ਆਈ.ਏ ਨੇ ਫੈਂਸਲਾ ਕੀਤਾ ਹੈ ਕਿ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਜਾਵੇਗੀ, ਕਿਉਂਕਿ ਇਸ ਫੈਂਸਲੇ ਖਿਲਾਫ ਉਨ੍ਹਾਂ ਕੋਲ ਕਨੂੰਨੀ ਪੱਧਰ ਤੇ ਜਿਆਦਾ ਕੁਝ ਨਹੀਂ ਹੈ।
Related Topics: Haribhai Parathibhai Chaudhary, Indian Government, NIA, Rajya Sabha, RSS, Swami Aseemanand