ਪਟਿਆਲਾ: ਆਮ ਆਦਮੀ ਪਾਰਟੀ ਦੇ ਬਾਗ਼ੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਪਾਰਟੀ ‘ਚ ਵਾਪਸੀ ਦਾ ਖੰਡਨ ਕੀਤਾ। ਡਾ. ਗਾਂਧੀ ਵਲੋਂ ਇਹ ਖੰਡਨ ਉਦੋਂ ਸਾਹਮਣੇ ਆਇਆ ਹੈ ਜਦੋਂ ਸੋਸ਼ਲ ਮੀਡੀਆ ‘ਤੇ ਇਕ ਖ਼ਬਰ ਵਾਇਰਲ ਹੋ ਰਹੀ ਹੈ ਕਿ ਡਾ. ਗਾਂਧੀ ਨੇ ‘ਆਪ’ ‘ਚ ਵਾਪਸੀ ਕਰ ਲਈ ਹੈ।
ਡਾ. ਗਾਂਧੀ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਅੱਜ ਦੀ ਆਮ ਆਦਮੀ ਪਾਰਟੀ ‘ਚ ਕੋਈ ਫਰਕ ਨਹੀਂ ਰਹਿ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਵੀ ਦੂਜੀਆਂ ਰਵਾਇਤੀ ਜਮਾਤਾਂ ਵਾਂਗ ਹੀ ਸਿਆਸਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਚ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਜ਼ਿਕਰਯੋਗ ਹੈ ਕਿ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਟਿਕਟ ‘ਤੇ ਲੋਕ ਸਭਾ ਚੋਣ ਜਿੱਤੀ ਸੀ। ਬਾਅਦ ‘ਚ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਉਨ੍ਹਾਂ ਨੂੰ ‘ਆਪ’ ‘ਚੋਂ ਕੱਢ ਦਿੱਤਾ ਗਿਆ ਸੀ। ਡਾ. ਗਾਂਧੀ ਨੇ ਇਕ ਨਵਾਂ ਸਿਆਸੀ ਮੰਚ ਬਣਾ ਕੇ 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਵੀ ਮੈਦਾਨ ਵਿਚ ਉਤਾਰੇ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: