October 26, 2014 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ (25, ਨਵੰਬਰ 2014): ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ “ਸਿੱਖ ਕਤਲੇਆਮ ਦੀ ਯਾਦਗਾਰ” ਦੀ ਉੇਸਾਰੀ ਦੀ ਸ਼ੁਰੂਆਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਤੀ 1 ਨਵੰਬਰ 2014 ਕੀਤੀ ਜਾਵੇਗੀ।

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਮਨਜੀਤ ਸਿੰਘ ਜੀਕੇ
ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਪ੍ਰਧਾਨਗੀ ਹੇਠ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਦਿੱਲੀ ਕਮੇਟੀ ਮੈਂਬਰ, ਵਿਧਾਇਕ, ਨਿਗਮ ਪਾਰਸ਼ਦ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੌਨਫਰੈਂਸ ਹਾਲ ਵਿਖੇ ਹੋਈ।
ਉਨ੍ਹਾਂ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 1984 ਸਿੱਖ ਕਤਲੇਆਮ ‘ਚ ਮਾਰੇ ਗਏ ਸਿੱਖਾਂ ਦੀ ਯਾਦ ‘ਚ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੀ ਉਸਾਰੀ ਦੀ ਆਰੰਭਤਾ ਮਿਤੀ 1 ਨਵੰਬਰ 2014 ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨਾ, ਟਕਸਾਲਾ, ਸੰਤ ਮਹਾਪੁਰਸ਼ਾ ਅਤੇ ਕਾਰ ਸੇਵਾ ਸੰਪਰਦਾਅ ਦੇ ਮੁੱਖੀਆਂ ਦੀ ਮੌਜੂਦਗੀ ‘ਚ ਕੀਤਾ ਜਾਵੇਗਾ।
ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦ ਸਿੰਘ ਸਿਰਸਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਅਤੇ ਕੁਲਦੀਪ ਸਿੰਘ ਭੋਗਲ ਨੇ ਵੀ ਆਪਣੇ ਵਿਚਾਰ ਰੱਖੇ।
Related Topics: DSGMC, ਸਿੱਖ ਨਸਲਕੁਸ਼ੀ 1984 (Sikh Genocide 1984)