ਸਿਆਸੀ ਖਬਰਾਂ

ਪੰਜਾਬੀ ‘ਵਰਸਿਟੀ ‘ਚ ਮਹਾਰਾਣਾ ਪ੍ਰਤਾਪ ਦੇ ਨਾਂ ‘ਤੇ ਚੇਅਰ ਸਥਾਪਤ, ਗਿੱਲ ਦੇ ਭੋਗ ਕਾਰਨ ਕੈਪਟਨ ਗ਼ੈਰਹਾਜ਼ਰ

June 4, 2017 | By

ਪਟਿਆਲਾ: ਪੰਜਾਬ ਸਰਕਾਰ ਵੱਲੋਂ ਮਹਾਰਾਣਾ ਪ੍ਰਤਾਪ ਦਾ 477ਵਾਂ ਜਨਮ ਦਿਹਾੜਾ ਸ਼ਨੀਵਾਰ ਨੂੰ ਲਾਂਡਰਾਂ ਨੇੜੇ ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਮੈਰਿਜ ਪੈਲੇਸ ਵਿੱਚ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇ.ਪੀ.ਐਸ. ਗਿੱਲ ਦੇ ਭੋਗ ‘ਤੇ ਜਾਣ ਕਰਕੇ ਗੈਰਹਾਜ਼ਰ ਰਹੇ, ਜਦਕਿ ਪਹਿਲਾਂ ਤੈਅ ਪ੍ਰੋਗਰਾਮ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨੀ ਸੀ।

ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ

ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ

ਇਸ ਮੌਕੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਮਹਾਰਾਣਾ ਪ੍ਰਤਾਪ ਦੇ ਨਾਂ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ‘ਹਾਂ’ ਕਰ ਚੁਕੇ ਹਨ।

ਸਮਾਗਮ ‘ਚ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ, ਰਾਜਸਥਾਨ ਦੇ ਸਮਾਜ ਸੇਵੀ ਅਸ਼ੋਕ ਸਿੰਘ, ਆਲ ਇੰਡੀਆ ਪ੍ਰਤਾਪ ਸੇਵਾ ਸੰਘ ਰਾਜਸਥਾਨ ਦੇ ਪ੍ਰਧਾਨ ਰਾਓ ਮਨੋਹਰ ਸਿੰਘ ਕ੍ਰਿਸ਼ਨਾਵੱਤ ਅਤੇ ਆਲ ਇੰਡੀਆ ਕਸ਼ੱਤਰੀਆ ਮਹਾਂਸਭਾ ਪੰਜਾਬ ਦੇ ਪ੍ਰਧਾਨ ਰਾਣਾ ਹਰਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਗਾਇਕ ਮੁਹੰਮਦ ਸਦੀਕ ਅਤੇ ਸੁਖਜੀਤ ਕੌਰ ਨੇ ਗਾਣੇ ਗਾ ਕੇ ਲੋਕਾਂ ਦਾ ਮਨੋਰੰਜਨ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,