ਵੀਡੀਓ

ਤਖਤ ਸਾਹਿਬਾਨ ਦਾ ਪ੍ਰਬੰਧ ਗੁਰਦੁਆਰਾ ਕਾਨੂੰਨ ਅਤੇ ਵੋਟਾਂ ਵਾਲੀਆਂ ਪਾਰਟੀਆਂ ਦੇ ਪ੍ਰਬੰਧ ਤੋਂ ਮੁਕਤ ਹੋਵੇ

By ਸਿੱਖ ਸਿਆਸਤ ਬਿਊਰੋ

December 14, 2022

ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ।ਇਸ ਇਜਲਾਸ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।

ਵਿਚਾਰ ਚਰਚਾ ਦੌਰਾਨ ਪ੍ਰੋ. ਸੁਖਦਿਆਲ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖਾਂ ਵਿਚ ਰਾਜਨੀਤਕ ਅਗਵਾਈ (ਲੀਡਰਸ਼ਿਪ) ਦੀ ਘਾਟ ਹੈ। ਸਿੱਖਾਂ ਨੂੰ ਆਪਣੀ ਦ੍ਰਿੜ੍ਹ ਲੀਡਰਸ਼ਿਪ ਸਿਰਜਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਸ ਗੱਲ ਉੱਪਰ ਖਾਸ ਜ਼ੋਰ ਦਿੱਤਾ ਕਿ ਤਖਤ ਸਾਹਿਬਾਨ ਦਾ ਪ੍ਰਬੰਧ ਗੁਰਦੁਆਰਾ ਕਾਨੂੰਨ ਅਤੇ ਵੋਟਾਂ ਵਾਲੀਆਂ ਪਾਰਟੀਆਂ ਦੇ ਪ੍ਰਬੰਧ ਤੋਂ ਮੁਕਤ ਹੋਣਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: