ਫ਼ਤਹਿਗੜ੍ਹ ਸਾਹਿਬ – ਦਿੱਲੀ ਵਿਖੇ ਤਿੰਨ ਕਿਸਾਨ ਮਾਰੂ ਕਾਨੂੰਨਾਂ ਦੇ ਖਾਤਮੇ ਨੂੰ ਲੈਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਾਲੇ ਦਿਨ ਲਾਲ ਕਿਲ੍ਹੇ ਉਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦੀ ਨੌਜ਼ਵਾਨੀ ਵੱਲੋਂ ਕੀਤੀ ਗਈ ਫਖ਼ਰ ਵਾਲੀ ਕਾਰਵਾਈ ਨੂੰ ਹੁਕਮਰਾਨਾਂ ਵੱਲੋਂ ਮੰਦਭਾਵਨਾ ਅਧੀਨ ਨਿਸ਼ਾਨਾਂ ਬਣਾਉਦੇ ਹੋਏ ਜੋ 177 ਦੇ ਕਰੀਬ ਕਿਸਾਨਾਂ, ਮਜਦੂਰਾਂ ਅਤੇ ਨੌਜ਼ਵਾਨਾਂ ਉਤੇ ਝੂਠੇ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਕੀਤੀਆ ਗਈਆ ਹਨ, 26 ਜਨਵਰੀ ਤੋਂ ਬਾਅਦ ਸੈਂਟਰ ਦੀਆਂ ਏਜੰਸੀਆਂ ਨੇ ਦੀਪ ਸਿੱਧੂ, ਕਥਾਵਾਚਕ ਇਕਬਾਲ ਸਿੰਘ ਅਤੇ ਬੈਗਲੋਰ ਦੀ ਬੀਬਾ ਦਿਸ਼ਾ ਰਵੀ ਅਤੇ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸਦੀ ਅਸੀ ਜਿਥੇ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ, ਉਥੇ ਉਪਰੋਕਤ ਹੋਈਆ ਸਭ ਤਰ੍ਹਾਂ ਦੀਆਂ ਗ੍ਰਿਫ਼ਤਾਰੀਆਂ, ਬਣਾਏ ਗਏ ਝੂਠੇ ਕੇਸਾਂ ਅਤੇ ਲਾਪਤਾ ਹੋਏ ਇਨਸਾਨਾਂ ਦੀ ਭਾਲ ਅਤੇ ਰਿਹਾਈ ਨੂੰ ਮੁੱਖ ਰੱਖਕੇ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ ਅਤੇ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਅਸਥਾਂਨ ਤੋਂ 23 ਫਰਵਰੀ ਨੂੰ, 5 ਮੈਬਰੀ ਜਥਾ ਅਰਦਾਸ ਕਰਕੇ ਦਿੱਲੀ ਪਾਰਲੀਮੈਂਟ ਹਾਊਂਸ ਵਿਖੇ ਗ੍ਰਿਫ਼ਤਾਰੀ ਦੇਣ ਲਈ ਜਾਵੇਗਾ । ਇਥੇ ਇਹ ਵਰਣਨ ਕਰਨਾ ਜ਼ਰੂਰੀ ਹੈ ਕਿ 12 ਫਰਵਰੀ ਨੂੰ ਫ਼ਤਹਿਗੜ੍ਹ ਸਾਹਿਬ ਦੇ ਸਥਾਂਨ ਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੇ 74ਵੇਂ ਜਨਮ ਦਿਹਾੜੇ ਦੇ ਵੱਡੇ ਭਰਵੇ ਸਮਾਗਮ ਵਿਚ ਸਾਡੇ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਇਸ ਮੁਲਕ ਦੇ ਫਿਰਕੂ ਹੁਕਮਰਾਨਾਂ ਵੱਲੋਂ ਸਾਡੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਅਤੇ ਉਨ੍ਹਾਂ ਉਤੇ ਬਣਾਏ ਗਏ ਝੂਠੇ ਕੇਸ ਖ਼ਤਮ ਨਾ ਕੀਤੇ ਗਏ ਤਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅੱਜ ਤੋਂ 10 ਦਿਨਾਂ ਬਾਅਦ ਗ੍ਰਿਫ਼ਤਾਰੀ ਲਈ ਦਿੱਲੀ ਵਿਖੇ ਜਥਾਂ ਭੇਜੇਗਾ।”
ਇਹ ਫੈਸਲਾ ਕੱਲ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਪਾਰਟੀ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਕੀਤਾ ਗਿਆ । ਕੱਲ੍ਹ ਦੀ ਇਸ ਮੀਟਿੰਗ ਵਿਚ ਇਹ ਵੀ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿਉਂਕਿ ਚੱਲ ਰਹੇ ਕਿਸਾਨ ਅੰਦੋਲਨ ਵਿਚ ਜਿਵੇਂ ਸਭ ਕੌਮਾਂ, ਵਰਗਾਂ, ਫਿਰਕਿਆ, ਸਿਆਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਨੌਜ਼ਵਾਨੀ ਨੇ ਇਸ ਅੰਦੋਲਨ ਨੂੰ ਸਿਖਰ ਤੱਕ ਪਹੁੰਚਾਉਣ ਵਿਚ ਡੂੰਘਾ ਯੋਗਦਾਨ ਪਾਇਆ ਹੈ । ਉਸੇ ਤਰ੍ਹਾਂ 23 ਫਰਵਰੀ ਨੂੰ ਉਪਰੋਕਤ ਇਸ ਅੰਦੋਲਨ ਵਿਚ ਸਮੂਲੀਅਤ ਕਰਨ ਵਾਲੀਆ ਸਭ ਜਥੇਬੰਦੀਆਂ, ਵਰਗ, ਨੌਜ਼ਵਾਨੀ, ਸਿੱਖ ਸਟੂਡੈਟ ਫੈਡਰੇਸ਼ਨਾਂ, ਮਨੱੁਖੀ ਅਧਿਕਾਰ ਜਥੇਬੰਦੀਆਂ, ਨਿਹੰਗ ਸਿੰਘ, ਵਪਾਰੀ, ਕਾਰੋਬਾਰੀ, ਆੜਤੀਏ, ਦੁਕਾਨਦਾਰ ਸਭਨਾਂ ਨੂੰ ਪੂਰਨ ਸਤਿਕਾਰ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 11 ਵਜੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ । ਤਾਂ ਜੋ ਇਸੇ ਵਿਸਾਲਤਾ ਭਰੀ ਅਤੇ ਅਰਥ ਭਰਪੂਰ ਸਾਂਝ ਨੂੰ ਅਸੀਂ ਸਭ ਪ੍ਰਪੱਕ ਕਰਦੇ ਹੋਏ ਦਿੱਲੀ ਵਿਖੇ ਗ੍ਰਿਫ਼ਤਾਰ ਹੋਈ ਕਿਸਾਨੀ ਅਤੇ ਨੌਜ਼ਵਾਨੀ ਨੂੰ ਰਿਹਾਅ ਕਰਵਾਕੇ ਆਪਣੇ ਫਰਜਾਂ ਦੀ ਪੂਰਤੀ ਕਰ ਸਕੀਏ । ਬੇਸ਼ੱਕ ਇਹ ਜਿ਼ੰਮੇਵਾਰੀ ਸੰਯੁਕਤ ਕਿਸਾਨ ਮੋਰਚੇ ਦੀ ਬਣਦੀ ਹੈ, ਪਰ ਉਨ੍ਹਾਂ ਵੱਲੋਂ ਇਹ ਗ੍ਰਿਫਤਾਰ ਹੋਈ ਕਿਸਾਨੀ ਅਤੇ ਨੌਜ਼ਵਾਨੀ ਦੀ ਰਿਹਾਈ ਦੇ ਗੰਭੀਰ ਮੁੱਦੇ ਤੋਂ ਪਾਸਾ ਵੱਟਣ ਸੰਬੰਧੀ ਹੋਈ ਬਿਆਨਬਾਜੀ ਅਫ਼ਸੋਸਨਾਕ ਹੈ ।
ਮੀਟਿੰਗ ਵਿਚ ਸ. ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਕੁਸਲਪਾਲ ਸਿੰਘ ਮਾਨ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ ਭਾਗੋਵਾਲ, ਗੁਰਸੇਵਕ ਸਿੰਘ ਜਵਾਹਰਕੇ, ਇਮਾਨ ਸਿੰਘ ਮਾਨ, ਅੰਮ੍ਰਿਤਪਾਲ ਸਿੰਘ ਛੰਦੜਾ, ਗੁਰਚਰਨ ਸਿੰਘ ਭੁੱਲਰ, ਗੁਰਬਚਨ ਸਿੰਘ ਪਵਾਰ, ਪਰਮਿੰਦਰ ਸਿੰਘ ਬਾਲਿਆਵਾਲੀ, ਗੁਰਨੈਬ ਸਿੰਘ ਰਾਮਪੁਰਾ, ਬਹਾਦਰ ਸਿੰਘ ਭਸੌੜ, ਹਰਜੀਤ ਸਿੰਘ ਵਿਰਕ, ਗੁਰਮੁੱਖ ਸਿੰਘ ਸਮਸ਼ਪੁਰ ਆਗੂਆਂ ਨੇ ਸਮੂਲੀਅਤ ਕੀਤੀ ।