ਖਾਸ ਖਬਰਾਂ

ਗਡਕਰੀ ਦੇ ਭਾਸ਼ਣ ਦਾ ਵਿਰੋਧ ਸਿੱਖ ਵਿਰੋਧੀ ਪ੍ਰਚਾਰ ਦਾ ਕੁਦਰਤੀ ਸਿੱਟਾ: ਫੈਡਰੇਸ਼ਨ

May 15, 2010 | By

ਫਤਹਿਗੜ੍ਹ ਸਾਹਿਬ (15 ਮਈ, 2010 -ਗੁਰਭੇਜ ਸਿੰਘ ਚੌਹਾਨ): “ਬੀਤੇ ਦਿਨ ਫਤਹਿਗੜ੍ਹ ਸਾਹਿਬ ਵਿਖੇ ਭਾਜਪਾ ਪ੍ਰਧਾਨ ਨਿਤਿਨ ਗਡਕਰੀ ਦੇ ਭਾਸ਼ਣ ਦਾ ਸਿੱਖ ਸੰਗਤ ਵੱਲੋਂ ਕੀਤਾ ਗਿਆ ਵਿਰੋਧ, ਆਰ. ਐਸ. ਐਸ. ਅਤੇ ਹਿੰਦੂਤਵੀ ਤਾਕਤਾਂ ਵੱਲੋਂ ਸਿੱਖ ਇਤਿਹਾਸ ਦਾ ਭਗਵਾਂਕਰਨ ਕਰਨ ਦੀਆਂ ਕੋਸ਼ਿਸ਼ਾਂ ਦਾ ਕੁਦਰਤੀ ਨਤੀਜਾ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕੀਤਾ ਗਿਆ ਹੈ। ਫੈਡਰੇਸ਼ਨ ਦੇ ਸਕੱਤਰ ਸ. ਬਲਜੀਤ ਸਿੰਘ ਵੱਲੋਂ ਜਾਰੀ ਇਸ ਬਿਆਨ ਵਿੱਚ ਫੈਡਰੇਸ਼ਨ ਪ੍ਰਧਾਨ ਸ. ਪਰਮਜੀਤ ਸਿੰਘ ਗਾਜ਼ੀ ਅਤੇ ਮੱਖਣ ਸਿੰਘ ਗੰਢੂਆਂ ਨੇ ਕਿਹਾ ਹੈ ਕਿ ਫਤਹਿਗੜ੍ਹ ਸਾਹਿਬ ਵਿਖੇ ਖੜ੍ਹੇ ਹੋਏ ‘ਬਖੇੜੇ’ ਦੀ ਅਸਲ ਜੜ੍ਹ ਭਾਜਪਾ ਆਗੂਆਂ; ਨਿਤਿਨ ਗਡਕਰੀ, ਬਲਬੀਰ ਪੁੰਜ ਅਤੇ ਮਨੋਰੰਜਨ ਕਾਲੀਆਂ ਵੱਲੋਂ ਦਿੱਤੇ ਗਏ ਭਾਸ਼ਣ ਸਨ, ਜਿਨ੍ਹਾਂ ਵਿੱਚ ਇਨ੍ਹਾਂ ਆਗੂਆਂ ਨੇ ਹਰ ਵਾਰ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਬੰਦਾ ਵੀਰ ਬੈਰਾਗੀ’ ਕਹਿ ਕੇ ਸੰਬੋਧਨ ਕੀਤਾ।‘ਬੰਦਾ ਵੀਰ ਬੈਰਾਗੀ’ ਨਾਅ ਫਿਰਕੂ ਜਥੇਬੰਦੀ ਆਰ. ਐਸ. ਐਸ ਵੱਲੋਂ ਪਹਿਲੇ ਸਿੱਖ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਦਿੱਖ ਖਰਾਬ ਕਰਨ ਲਈ ਪ੍ਰਚਾਰਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਿੱਖ ਸੰਗਤ ਵੱਲੋਂ ਕੀਤਾ ਗਿਆ ਵਿਰੋਧ ਇਹ ਦਰਸਾਉਂਦਾ ਹੈ ਕਿ ਸਿੱਖ ਆਪਣੀ ਪਛਾਣ ਅਤੇ ਇਤਿਹਾਸ ਨੂੰ ਖਰਾਬ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਵਿਰੁੱਧ ਸੁਚੇਤ ਹਨ।
ਫੈਡਰੇਸ਼ਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਬਾਦਲ ਦਲ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਕਹਿੰਦਿਆਂ ਸਖਤ ਨਿਖੇਧੀ ਕੀਤੀ ਹੈ ਕਿ ਇਨ੍ਹਾਂ ਨੇ ਭਾਹਪਾ ਪ੍ਰਧਾਨ ਦੇ ਭਾਸ਼ਣ ਦਾ ਵਿਰੋਧ ਹੋਣ ਖਿਲਾਫ ਤਾਂ ਤੁਰਤ ਮਤਾ ਪਾ ਕੇ ਇਸ ਦੀ ਨਿਖੇਧੀ ਕਰ ਦਿੱਤੀ ਪਰ ਭਾਜਪਾ ਆਗੂਆਂ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਬਾਰੇ ਅਜੇ ਤੱਕ ਮੁਜ਼ਰਮਾਨਾ ਚੁੱਪ ਧਾਰੀ ਹੋਈ ਹੈ। ਫੈਡਰੇਸ਼ਨ ਆਗੂਆਂ ਨੇ ਪੰਜਾਬ ਪੁਲਿਸ ਵੱਲੋਂ ਸ. ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਵੀ ਸਖਤ ਨਿਖੇਧੀ ਕੀਤੀ ਹੈ। ਇਸ ਸਬੰਧੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਪੁਲਿਸ ਨੇ ਸਿੱਖ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਉੱਤੇ ਹੋ ਰਹੇ ਸਮਾਗਮਾਂ ਵਿੱਚ ਪਹੁੰਚਣ ਤੋਂ ਰੋਕਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,