ਸਿੱਖ ਖਬਰਾਂ

ਪਾਕਿ. ਗੁਰਦੁਆਰਾ ਕਮੇਟੀ ਨੇ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਭੇਜਿਆ ਸੱਦਾ

May 29, 2015 | By

ਅੰਮਿ੍ਤਸਰ (28 ਮਈ, 2015): ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਸਰਤਾਜ਼ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਅਤੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ।

ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ

ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਨਕਸ਼ਾਹੀ ਕੈਲੰਡਰ ਮੁੱਦੇ ‘ਤੇ ਪੰਥਕ ਵਿਵਾਦ ਨੂੰ ਸੁਲਝਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਨੂੰ ਦਿੱਤੇ ਨਿਰਦੇਸ਼ਾਂ ਤਹਿਤ ਫਿਲਹਾਲ ਅਪਨਾਏ ਗਏ ਬਿਕਰਮੀ ਰੂਪੀ ਨਾਨਕਸ਼ਾਹੀ ਕੈਲੰਡਰ ਤੋਂ ਵੱਖ ਹੁੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨਾਏ ਜਾ ਰਹੇ ਸ਼ਹੀਦੀ ਗੁਰਪੁਰਬ ਸਬੰਧੀ ਸਮਾਗਮਾਂ ‘ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਮੂਹ ਸਿੰਘ ਸਾਹਿਬਾਨ ਨੂੰ ਸ਼ਾਮਲ ਹੋਣ ਦਾ ਸੱਦਾ ਭੇਜਿਆ ਹੈ ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਸ਼ਾਮ ਸਿੰਘ ਅਤੇ ਜਨਰਲ ਸਕੱਤਰ ਸ: ਗੋਪਾਲ ਸਿੰਘ ਚਾਵਲਾ ਵੱਲੋਂ ਭੇਜੇ ਗਏ ਸੱਦਾ ਪੱਤਰ ‘ਚ ਲਿਖਿਆ ਗਿਆ ਹੈ, ਕਿ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਇਸ ਦੇ ਹੁਕਮਾਂ ‘ਤੇ ਹੀ 2003 ‘ਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਸੀ।

ਉਨ੍ਹਾਂ ਬੀਤੇ ਕੱਲ੍ਹ ਸਿੰਘ ਸਾਹਿਬ ਵੱਲੋਂ 22 ਮਈ ਤੋਂ ਇਲਾਵਾ ਸ਼ਹੀਦੀ ਪੁਰਬ 16 ਜੂਨ ਨੂੰ ਵੀ ਮਨਾਏ ਜਾਣ ਸਬੰਧੀ ਸੰਗਤ ਨੂੰ ਦਿੱਤੀ ਆਗਿਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਪੰਜਾਂ ਤਖ਼ਤ ਸਾਹਿਬਾਨ ਦੇ ਜਥੇਦਾਰ ਸ਼ਹੀਦੀ ਗੁਰਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ ।ਇਸੇ ਦਿਨ ਹੀ ਗੁਰਦੁਆਰ ਡੇਹਰਾ ਸਾਹਿਬ ਦੀ ਕਾਰ ਸੇਵਾ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,