ਇਸਲਾਮਾਬਾਦ: ਪਾਕਿਸਤਾਨ ਨੇ ਕੱਲ੍ਹ (10 ਨਵੰਬਰ, 2017) ਕਿਹਾ ਹੈ ਕਿ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ ਨੂੰ ਆਪਣੀ ਪਤਨੀ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਭਾਰਤ ਨੇ ਕੁਝ ਮਹੀਨੇ ਪਹਿਲਾਂ ਪਾਕਿਸਤਾਨ ਨੂੰ ਤਰਸ ਦੇ ਆਧਾਰ ’ਤੇ ਭਾਰਤੀ ਜਾਸੂਸ ਜਾਧਵ ਦੀ ਮਾਂ ਨੂੰ ਵੀਜ਼ਾ ਦੇਣ ਲਈ ਬੇਨਤੀ ਕੀਤੀ ਸੀ।
ਪਾਕਿਸਤਾਨ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਮਨੁੱਖੀ ਅਧਿਕਾਰ ’ਤੇ ਪਾਕਿਸਤਾਨ ਵਿੱਚ ਭਾਰਤੀ ਨੇਵੀ ਦੇ ਸਾਬਕਾ ਕਮਾਂਡਰ ਅਤੇ ਭਾਰਤੀ ਜਾਸੂਸੀ ਏਜੰਸੀ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਦੀ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਇੱਕ ਨੋਟ ਭਾਰਤੀ ਹਾਈ ਕਮਿਸ਼ਨ ਨੂੰ ਭੇਜਿਆ ਗਿਆ ਹੈ।