ਫ਼ਤਿਹਗੜ੍ਹ ਸਾਹਿਬ ( 18 ਅਕਤੂਬਰ, 2011 ) : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕੁਲਬੀਰ ਸਿੰਘ ਬੜਾ ਪਿੰਡ ਅਤੇ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਾ. ਜਸਬੀਰ ਸਿੰਘ ਆਹਲੂਵਾਲੀਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦਾ ਮੁੜ ਵੀ.ਸੀ. ਲਗਾਉਣ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ ਅਤੇ ਇਹ ਸਿੱਖ ਕੌਮ ਲਈ ਅਤਿ ਨਮੋਸ਼ੀ ਵਾਲੀ ਗੱਲ ਹੈ ਕਿ ਸ਼ਬਦ ਗੁਰੂ ਦੇ ਨਾਂ ਹੇਠ ਬਣੀ ਯੂਨੀਵਰਿਸਟੀ ਦੇ ਅਹਿਮ ਆਹੁਦੇ ’ਤੇ ਵਾਰ-ਵਾਰ ਸ਼ੰਗੀਨ ਦੋਸ਼ਾਂ ਵਿੱਚ ਘਿਰੇ ਵਿਅਕਤੀ ਨੂੰ ਬਿਠਾਇਆ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਜਸਬੀਰ ਸਿੰਘ ਆਹਲੂਵਾਲੀਆ ਕਿਸੇ ਵਕਾਰੀ ਸੰਸਥਾ ਲਈ ਯੋਗ ਪ੍ਰਬੰਧਕ ਵੀ ਸਾਬਿਤ ਨਹੀਂ ਹੋ ਸਕਿਆ ਜੇ ਅਜਿਹਾ ਹੁੰਦਾ ਤਾਂ ਯੁਨੀਵਰਿਸਟੀ ਵਿੱਚ ਉਸ ’ਤੇ ਹਮਲੇ ਵਾਲੀ ਗੋਲੀ ਚੱਲਣ ਦੀ ਘਟਨਾ ਵੀ ਨਹੀਂ ਸੀ ਵਪਾਰਨੀ। ਉਨ੍ਹਾਂ ਕਿਹਾ ਕਿ ਇਹ ਘਟਨਾ ਆਹਲੂਵਾਲੀਏ ਦੇ ਮਾੜੇ ਵਿਵਹਾਰ ਕਾਰਨ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਆਹੁਦੇਦਾਰ ਅਜਿਹੇ ਵਿਅਕਤੀ ਪ੍ਰਤੀ ਦਰਿਆ ਦਿਲੀ ਵਿਖੇ ਕੇ ਸਿੱਖ ਕੌਮ ਦਾ ਸਿਰ ਨੀਵਾਂ ਕਰਨਾ ਚਾਹੰਦੇ ਹਨ। ਭਾਈ ਕੁਲਬੀਰ ਸਿੰਘ ਬੜਾ ਪਿੰਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਉਹ ਇਹ ਮੁੱਦਾ ਵਿਸ਼ੇਸ਼ ਤੌਰ ’ਤੇ ਉਠਾਉਣਗੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ਹੇਠ ਬਣੀ ਯੂਨੀਵਰਿਸਟੀ ਵਿੱਚ ਉ¤ਪ ਕੁਲਪਤੀ ਦੇ ਆਹੁਦੇ ਲਈ ਉਨ੍ਹਾਂ ਨੂੰ ਆਹਲੂਵਾਲੀਏ ਤੋਂ ਬਿਨਾਂ ਸਮੁੱਚੀ ਸਿੱਖ ਕੌਮ ਵਿੱਚੋਂ ਕੋਈ ਯੋਗ ਬੰਦਾ ਕਿਉਂ ਨਹੀਂ ਲੱਭਿਆ। ਉਨ੍ਹਾਂ ਕਿਹਾ ਕਿ ਡਾ. ਗੁਰਨੇਕ ਸਿੱੰਘ ਦੇ ਅਸਤੀਫੇ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਬਿਆਨਾ ਰਾਹੀਂ ਆਹਲੂਵਾਲੀਏ ਨੂੰ ਮੁੜ ਉ¤ਪ-ਕੁਲਪਤੀ ਲਗਾਏ ਜਾਣ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ। ਉਕਤ ਆਗੂਆਂ ਨੇ ਹੋਰ ਕਿਹਾ ਕਿ ਜਿਨ੍ਹਾਂ ਆਦਰਸ਼ਾਂ ਲਈ ਇਹ ਯੂਨੀਵਰਿਸਟੀ ਬਣਾਈ ਗਈ ਹੈ ਉਨ੍ਹਾਂ ਆਦਰਸ਼ਾਂ ਦੀ ਪ੍ਰਾਪਤੀ ਲਈ ਇਹ ਆਹੁਦਾ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਅਜਿਹੇ ਯੋਗ ਸੱਜਣ ਨੂੰ ਸੌਂਪਿਆ ਜਾਣਾ ਚਾਹੀਦਾ ਹੈ ਜੋ ਇਸ ਯੂਨੀਵਰਿਸਟੀ ਨੂੰ ਬਦਨਾਮ ਕਰਨ ਦੀ ਥਾਂ ਇਸਦਾ ਮਿਆਰ ਉਚਾ ਚੁੱਕਣ ਲਈ ਦ੍ਰਿੜ੍ਹ ਸੰਕਲਪ ਹੋਵੇ।