ਇਸੇ ਦੌਰਾਨ ਅੰਮ੍ਰਿਤਸਰ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਰਾਤ ਦੇ ਦੀਵਾਨ ਸਜਾਏ ਗਏ।
ਸਜਾਏ ਗਏ ਦੀਵਾਨਾਂ ਵਿੱਚ ਬਾਬਾ ਅਵਤਾਰ ਸਿੰਘ ਸਾਧਾਂ ਵਾਲੇ, ਬਾਬਾ ਧਰਮਵੀਰ ਸਿੰਘ ਤੇ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਅਦੁੱਤੀ ਸਾਕੇ ਦੀ ਕਥਾ ਸੁਣਾਈ। ਇਸ ਮੌਕੇ ਮੌਜੂਦਾ ਸਮੇਂ ਦੇ ਧਾਰਮਿਕ, ਸਮਾਜਿਕ ਅਤੇ ਰਾਜਸੀ ਹਾਲਾਤਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।