ਨਵੀਂ ਦਿੱਲੀ (19 ਮਾਰਚ, 2015): ਪਿਛਲੇ ਦਿਨੀ ਦੇਸ਼ ਦਰੋਹ ਦੇ ਕੇਸ ਵਿੱਚ ਦਿੱਲੀ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਐਸ.ਏ.ਆਰ. ਗਿਲਾਨੀ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ ।
ਪਟਿਆਲਾ ਹਾਊਸ ਕੋਰਟ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ ।ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਕੋਰਟ ਨੇ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ।ਸੁਣਵਾਈ ਦੌਰਾਨ ਗਿਲਾਨੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦੇ ਹੋਏ ਪੁਲਿਸ ਨੇ ਗਿਲਾਨੀ ਦੇ ਪ੍ਰੋਗਰਾਮ ਨੂੰ ਭਾਰਤ ਦੀ ਆਤਮਾ ‘ਤੇ ਹਮਲਾ ਤੇ ਅਦਾਲਤ ਦਾ ਅਪਮਾਨ ਦੱਸਿਆ ਸੀ ।
ਪ੍ਰੋਫੈਸਰ ਗਿਲਾਨੀ ਨੂੰ ਪ੍ਰੈਸ ਕਲੱਬ ਆਫ ਇੰਡੀਆ ਵਿਖੇ 10 ਫਰਵਰੀ ਨੂੰ ਅਫਜਲ ਗੁਰੂ ਦੀ ਫਾਂਸੀ ਵਿਰੁੱਧ ਉਸ ਦੀ ਬਰਸੀ ਤੇ ਕੀਤੇ ਗਏ ਇੱਕ ਸਮਾਗਮ ਦੌਰਾਨ ਭਾਰਤ ਵਿਰੋਧੀ ਨਾਅਰੇ ਲੱਗਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਕੀਤਾ ਸੀ।