ਜਲੰਧਰ (7 ਅਪ੍ਰੈਲ, 2015): ਸਾਊਡ ਬੂਮ ਇੰਟਰਟੇਨਮੈਟ ਅਤੇ ਫਤਹਿ ਸਪੋਰਟਸ ਕਲੱਬ ਵੱਲੋਂ ਨਿਰਮਿਤ ਪੰਜਾਬੀ ਫਿਲਮ ‘ਪੱਤਾ ਪੱਤਾ ਸਿੰਘਾ ਦਾ ਵੈਰੀ’ ਸੰਬੰਧੀ ਗੱਲ ਕਰਦਿਆਂ ਰਾਜ ਕਾਕੜਾ ਨੇ ਕਿਹਾ ਕਿ ਪੰਜਾਬ ਵਿਚ 1981 ਤੋਂ 92 ਤੱਕ ਦੇ ਸਿੱਖ ਸੰਘਰਸ਼ ਦੌਰਾਨ ਕੁਝ ਸਕਾਰਆਤਮਿਕ ਪੱਖਾਂ ਨੂੰ ਦਰਸਾਇਆ ਗਿਆ ਹੈ ।
ਪੰਜਾਬੀ ਫਿਲਮ ‘ਪੱਤਾ ਪੱਤਾ ਸਿੰਘਾ ਦਾ ਵੈਰੀ’ ਜੋ ਕਿ 17 ਅਪ੍ਰੈਲ ਨੂੰ ਭਾਰਤ ਸਮੇਤ ਵਿਸ਼ਵ ਭਰ ਦੇ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਰਹੀ ਹੈ ਦੇ ਹੀਰੋ ਰਾਜ ਕਾਕੜਾ ਦੀ ਅਗਵਾਈ ‘ਚ ਪ੍ਰਮੁੱਖ ਸਿਤਾਰਿਆਂ ਦੀ ਟੀਮ ਅੱਜ ‘ਅਜੀਤ’ ਭਵਨ ਵਿਖੇ ਪੁੱਜੀ । ਪੰਜਾਬ ਦੇ ਸੱਭਿਆਚਾਰ ਨੂੰ ਸਮਰਪਿਤ ਇਹ ਫਿਲਮ ਕਮੇਡੀ ਰਹਿਤ ਹੈ ।
ਉਨ੍ਹਾਂ ਕਿਹਾ ਕਿ ਕਮੇਡੀ ਤੋਂ ਹਟ ਕੇ ਵੱਖ-ਵੱਖ ਵਿਸ਼ਿਆਂ ਤੇ ਫਿਲਮਾਂ ਬਣਨੀਆਂ ਪੰਜਾਬੀ ਸਿਨੇਮਾ ਲਈ ਇਕ ਚੰਗਾ ਸ਼ਗਨ ਹੈ । ਪਿ੍ਸ ਕੰਵਲਜੀਤ ਸਿੰਘ ਵੱਲੋਂ ਲਿਖਤ ਇਸ ਫਿਲਮ ਨੂੰ ਨੰਦਪੁਰ ਕਲੌੜ, ਬਾਸੀਆ ਬੈਦਵਾਨ, ਚਿੱਲਾ ਮਨੌਲੀ, ਨਾਭਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਫਿਲਮਾਇਆ ਗਿਆ ਹੈ ਅਤੇ ਇਸ ਦਾ ਨਿਰਦੇਸ਼ਨ ਨਰੇਸ਼ ਐਸ ਗਰਗ ਵੱਲੋਂ ਕੀਤਾ ਗਿਆ ਹੈ । ਇਸ ਮੌਕੇ ਨੀਟੂ ਪੰਧੇਰ, ਧਰਮਿੰਦਰ ਬਨੀ, ਸੱਤੀ ਬੈਦਵਾਨ, ਸਿਮਰਨ ਸਹਿਜਪਾਲ ਅਤੇ ਸਿਵਤਾਰ ਸਿਵ ਉਨ੍ਹਾਂ ਦੇ ਨਾਲ ਸਿਵਤਾਰ ਸਿਵ ਉਨ੍ਹਾਂ ਦੇ ਨਾਲ ਸਨ ।
ਸਿੱਖ ਸੰਘਰਸ਼ ਨਾਲ ਸੰਘਰਸ਼ ਨਾਲ ਸੰਬਧਿਤ ਫਿਲਮ “ਸਾਡਾ ਹੱਕ” ਨੂੰ ਦਰਸ਼ਕਾਂ ਵੱਲੋਂ ਮਿਲੇ ਵਧੀਆ ਹੁੰਗਾਰੇ ਤੋਂ ਬਾਅਦ ਇਸ ਪਾਸੇ ਫਿਲਮਾਂ ਬਣਾਉਣਾ ਦਾ ਰੁਝਾਨ ਕਾਫੀ ਵਧਿਆ ਹੈ।
ਇਹ ਫਿਲਮਾਂ ਮੁੱਖ ਤੌਰ ‘ਤੇ ਵਪਾਰਕ ਹਿੱਤਾਂ ਨੂੰ ਮੁੱਖ ਰੱਖਕੇ ਬਣਾਈਆਂ ਗਈਆਂ/ਜਾ ਰਹੀਆਂ ਹਨ, ਪਰ ਇਨ੍ਹਾਂ ਫਿਲਮਾਂ ਵਿੱਚ ਵਰਤੀ ਗਈ ਤਕਨੀਕ ਅਤੇ ਅਦਾਕਾਰੀ ਦੇ ਪੱਖੋ ਇਨ੍ਹਾਂ ਫਿਲਮਾ ਦਾ ਪੱਧਰ ਵਧੀਆ ਨਹੀਂ ਹੈ, ਜਿਸ ਕਰਕੇ ਸੁਹਿਰਦ ਸਿੱਖ ਹਲਕਿਆਂ ਵਿੱਚ ਇਸ ਪ੍ਰਤੀ ਚਿੰਤਾ ਪ੍ਰਗਾਟਾਈ ਜਾ ਰਹੀ ਹੈ।ਕਿਉਕਿ ਤਕਨੀਕ ਅਤੇ ਅਦਾਕਰੀ ਪੱਖੋ ਮਾੜੀਆਂ ਫਿਲਮਾਂ ਜਿੱਥੇ ਦਰਸ਼ਕਾਂ ਨੂੰ ਸੰਤੁਸ਼ਟ ਕਰਨ ਵਿੱਚ ਨਾਕਾਮ ਰਹਿੰਦੀਆਂ ਹਨ, ਉੱਥੇ ਇਸ ਖੇਤਰ ਦੀਆਂ ਭਵਿੱਖਤ ਸੰਭਾਵਨਾਵਾਂ ‘ਤੇ ਵੀ ਨਾਂਹਪੱਖੀ ਅਸਰ ਛੱਡਦੀਆਂ ਹਨ।
ਇਸਤੋਂ ਪਹਿਲਾਂ ਵੀ ਰਾਜ ਕਾਕੜਾ ਦੀ ਪਹਿਲੀ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਵੀ ਭਾਰਤ ਵਿੱਚ ਪਾਬੰਦੀ ਲਾ ਦਿੱਤੀ ਸੀ।ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ਸਿੰਘ, ਕੇਹਰ ਸਿੰਘ ਦੇ ਜੀਵਣ ‘ਤੇ ਅਧਾਰਿਤ ਹੋਣ ਕਰਕੇ ਇਸ ਫਿਲਮ ਦੀ ਕਾਫੀ ਪ੍ਰਸ਼ੰਸਾ ਹੋਈ ਸੀ, ਭਾਂਵੇ ਕਿ ਤਕਨੀਕ, ਨਿਰਦੇਸ਼ਨ ਅਤੇ ਅਦਾਕਾਰੀ ਪੱਖੋਂ ਕਮਜ਼ੋਰ ਹੋਣ ਕਰਕੇ ਇਹ ਫਿਲਮ ਅਲੋਚਕਾਂ ਲਈ ਚਰਚਾ ਦਾ ਵਿਸ਼ਾ ਬਣੀ।