ਸਿੱਖ ਖਬਰਾਂ

ਵੱਖਰੀ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਦੇ ਸਿੱਖਾਂ ਨੂੰ ਲਾਮਬੱਧ ਕਰਨ ਲਈ ਫਤਿਹਾਬਾਦ ਵਿੱਚ ਕੀਤਾ ਗਿਆ ਸ਼ਾਂਤੀ ਮਾਰਚ

By ਸਿੱਖ ਸਿਆਸਤ ਬਿਊਰੋ

July 22, 2014

ਚੰਡੀਗੜ੍ਹ(21 ਜੁਲਾਈ 2014): 

ਵੱਖਰੀ ਕਮੇਟੀ ਦੇ ਹਮਾਇਤੀਆਂ ਨੇ ਪਹਿਲਾਂ ਫਤਿਆਬਾਦ ਸ਼ਹਿਰ ਵਿੱਚ ਸ਼ਾਂਤੀ ਮਾਰਚ ਕੀਤਾ ਤੇ ਫਿਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਗੁਰਦੁਆਰਿਆਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਏ।

ਸ਼ਾਂਤੀ ਮਾਰਚ ਦੀ ਅਗਵਈ ਨ ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਸਤਕਾਰ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕੀਤੀ।

ਇਸ ਮੌਕੇ ਬੁਲਾਰਿਆਂ ਨੇ ਪ੍ਰਕਾਸ਼ ਸਿੰਘ ਬਾਦਲ ਵਿਰੁਧ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਕਰ ਰਹੇ ਹਨ ਤੇ ਜੇ ਦਿੱਲੀ ਵਿੱਚ ਵੱਖਰੀ ਕਮੇਟੀ ਬਣ ਸਕਦੀ ਹੈ ਤਾਂ ਹਰਿਆਣਾ ਵਿੱਚ ਕਿਉਂ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੱਖਰੀ ਕਮੇਟੀ ਹਰਿਆਣੇ ਵਿੱਚ ਸਕੂਲ ਤੇ ਕਾਲਜ ਖੋਲ੍ਹੇਗੀ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ।

ਸਿੱਖ ਆਗੂਆਂ ਨੇ ਕਿਹਾ ਕਿ ਵੱਖਰੀ ਕਮੇਟੀ ਨੂੰ ਜਦੋਂ ਤੱਕ ਗੁਰਦੁਆਰਿਆਂ ਦੀ ਸੰਭਾਲ ਨਹੀਂ ਮਿਲ ਜਾਂਦੀ, ਉਦੋਂ ਤੱਕ ਸਿੱਖ ਸੂਬੇ ਭਰ ਵਿੱਚ ਸ਼ਾਂਤਮਈ ਮਾਰਚ ਕਰਦੇ ਰਹਿਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: