April 9, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਬੀਤੀ 5 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸ਼ਹੀਦ ਭਗਤ ਸਿੰਘ ਦੀ ਭਾਣਜੀ ਬੀਬੀ ਗੁਰਮੀਤ ਕੌਰ ਅਤੇ ਲੁਧਿਆਣਾ ਨਿਵਾਸੀ ਬੀਬੀ ਪਲਵਿੰਦਰ ਕੌਰ ਵਲੋਂ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਪਿੰਕੀ ਵਲੋਂ ਝੂਠੇ ਪੁਲਿਸ ਮੁਕਾਬਲਿਅਾਂ ਦੇ ਖੁਲਾਸਿਅਾਂ ਬਾਰੇ ਜਾਂਚ ਕਰਨ ਲਈ ਪਾਈ ਗਈ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।
ਇਸ ਪਟੀਸ਼ਨ ਨਾਲ ਗੁਰਮੀਤ ਪਿੰਕੀ ਵੱਲੋਂ ਇੱਕ ਹਲਫਨਾਮਾ ਵੀ ਲਾਇਆ ਗਿਆ ਸੀ, ਜਿਸ ਵਿੱਚ ਪਿੰਕੀ ਨੇ ਆਪਣੀ ਮਰਜ਼ੀ ਨਾਲ ਅਦਾਲਤ ਵਿੱਚ ਗਵਾਹੀ ਦੇਣ ਦੀ ਇੱਛਾ ਜ਼ਾਹਿਰ ਕੀਤੀ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਵੱਲੋਂ ਦਾਇਰ ਪਟੀਸ਼ਨ ਪੰਜਾਬ ਪੁਲਿਸ ਵੱਲੋਂ ਬਣਾਏ ਗਏ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਸੀ।
ਇੱਥੇ ਇਹ ਯਾਦ ਰੱਖਣਯੋਗ ਹੈ ਕਿ ਪਿੰਕੀ ਝੂਠੇ ਪੁਲਿਸ ਮੁਕਾਬਲਿਆਂ ਦੇ ਖੁਲਾਸੇ ਕਰਨ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁੱਕਰ ਗਿਆ ਸੀ।
ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:
Petition on Gurmeet Pinky’s revelation dismissed by High Court
Related Topics: Fake Encounter, Gurmeet Pinki, Punjab and Haryana High Court, Punjab Police