ਆਮ ਖਬਰਾਂ

ਫੀਸਾਂ ‘ਚ ਵਾਧੇ ਦੇ ਖਿਲਾਫ ਰੋਸ ਪ੍ਰਗਟਾਉਂਦੇ ਵਿਦਿਆਰਥੀਆਂ ‘ਤੇ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ

April 11, 2017 | By

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਹੇ ਰੋਸ ਪ੍ਰਦਰਸ਼ਨ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਦਿਆਰਥੀਆਂ ਵਲੋਂ ਅੱਜ ਵੀ.ਸੀ. ਦਫ਼ਤਰ ‘ਚ ਜਾਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪਾਂ ਵੀ ਹੋਈਆਂ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਅੱਜ ਵੀ.ਸੀ. ਦਫ਼ਤਰ ‘ਚ ਵੜਨ ਦੀ ਕੋਸ਼ਿਸ਼ ਕੀਤੀ ਗਈ।

ਪਥਰਾਅ ਕਰਦੇ ਵਿਦਿਆਰਥੀ

ਪੁਲਿਸ ਨੇ ਵਿਦਿਆਰਥੀਆਂ ‘ਤੇ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਕ ਵਿਦਿਆਰਥੀਆਂ ਨੇ ਪੁਲਿਸ ਉੱਤੇ ਪਥਰਾਅ ਕੀਤਾ। ਪੁਲਿਸ ਨੇ ਕੁਝ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

ਵਿਦਿਆਰਥੀਆ ‘ਤੇ ਲਾਠੀ ਚਾਰਜ ਕਰਦੀ ਹੋਈ ਚੰਡੀਗੜ੍ਹ ਪੁਲਿਸ

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵਿੱਚ ਫ਼ੀਸਾਂ ਵਿੱਚ ਕਾਫੀ ਵਾਧਾ ਕੀਤਾ ਗਿਆ ਹੈ। ਖ਼ਾਸ ਤੌਰ ਉੱਤੇ ਪ੍ਰੋਫੈਸ਼ਨਲ ਕੋਰਸਾਂ ਦੀ ਫ਼ੀਸ ਵਿੱਚ ਕਾਫ਼ੀ ਇਜ਼ਾਫਾ ਹੋਇਆ ਹੈ। ਇਸ ਗੱਲ ਦਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Police crackdown on Students at PU Campus during Agitation against Fee Hike …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,