ਸੱਯਦ ਅਲੀ ਸ਼ਾਹ ਗਿਲਾਨੀ(ਫਾਈਲ ਫੋਟੋ)

ਸਿਆਸੀ ਖਬਰਾਂ

ਪਾਕਿ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੁਲਾਕਾਤ ਰੋਕਣ ਲਈ ਕਸ਼ਮੀਰੀ ਆਗੂਆਂ ਨੂੰ ਘਰ ਵਿੱਚ ਕੀਤਾ ਨਜ਼ਰਬੰਦ

By ਸਿੱਖ ਸਿਆਸਤ ਬਿਊਰੋ

August 20, 2015

ਨਵੀਂ ਦਿੱਲੀ/ਸ੍ਰੀਨਗਰ (19 ਅਗਸਤ , 2015): ਭਾਰਤ ਸਰਕਾਰ ਨੇ ਕਸ਼ਮੀਰੀ ਅਜ਼ਾਦੀ ਆਗੂ ਅਤੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਜ਼ਿਲਾਨੀ ਨੂੰ ਉਨ੍ਹਾਂ ਦੇ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ।

ਪਾਕਿਸਤਾਨੀ ਹਾਈ ਕਮਿਸ਼ਨ ਨੇ ਪਾਕਿਸਤਾਨ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ ਲਈ ਕਸ਼ਮੀਰੀ ਅਜ਼ਾਦੀ ਲਈ ਜੱਦੋਜਹਿਦ ਕਰ ਰਹੇ ਹੁਰੀਅਤ ਕਾਨਫਰੰਸ ਦੇ ਦੋਵਾਂ ਧੜਿਆਂ ਦੇ ਚੇਅਰਮੈਨਾਂ ਸਮੇਤ ਵੱਖਵਾਦੀ ਨੇਤਾਵਾਂ ਨੂੰ ਅਜ਼ੀਜ਼ ਨਾਲ ਮੁਲਾਕਾਤ ਲਈ ਸੱਦਾ ਦਿੱਤਾ ਸੀ।

ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਕਸ਼ਮੀਰੀ ਅਜ਼ਾਦੀ ਪਸੰਦ ਆਗੂਆਂ ਦੀ ਸਰਤਾਜ ਅਜ਼ੀਜ਼ ਨਾਲ ਮੀਟਿੰਗ ਲਈ ਦਿੱਤੇ ਗਏ ਸੱਦੇ ਦੇ ਬਾਵਜੂਦ ਦੋਨਾਂ ਦੇਸ਼ਾਂ ਦੇ ਕੌਮੀ ਸੁਰੱਖਿਆ ਸਲਾਹਕਾਰਾਂ ਵਿਚਾਲੇ 23 ਅਗਸਤ ਨੂੰ ਗੱਲਬਾਤ ਹੋਣ ਦੀ ਸੰਭਾਵਨਾ ਹੈ। ਸਰਤਾਜ ਅਜ਼ੀਜ਼ ਆਪਣੇ ਹਮਰੁਤਬਾ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਲ ਨਾਲ ਗੱਲਬਾਤ ਕਰਨ ਵਾਸਤੇ ਐਤਵਾਰ ਨੂੰ ਇਥੇ ਪੁੱਜ ਰਹੇ ਹਨ।

ਅਕਬਰ ਨੇ ਪਾਕਿਸਤਾਨ ਵੱਲੋਂ ਅਪਣਾਏ ਰੁਖ ਦਾ ਸਵਾਗਤ ਕੀਤਾ ਹੈ ਜਿਸ ਵਿਚ ਉਸ ਨੇ ਜ਼ੋਰ ਦਿੱਤਾ ਹੈ ਕਿ ਕਸ਼ਮੀਰ ਮੁੱਦਾ ਸ਼ਾਮਿਲ ਕੀਤੇ ਬਿਨਾਂ ਭਾਰਤ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਮੀਰਵਾਇਜ਼ ਉਮਰ ਫਾਰੂਕ ਦੀ ਅਗਵਾਈ ਵਾਲੇ ਨਰਮਪੰਥੀ ਧੜੇ ਨੂੰ ਵੀ ਅਜ਼ੀਜ਼ ਨਾਲ ਮੁਲਾਕਾਤ ਲਈ ਸੱਦਾ ਦਿੱਤਾ ਗਿਆ ਹੈ।

ਇਥੇ ਵਰਨਣਯੋਗ ਹੈ ਕਿ ਪਿਛਲੇ ਸਾਲ ਵੀ ਅਜਿਹੀ ਹੀ ਸਥਿਤੀ ਪੈਦਾ ਹੋ ਗਈ ਸੀ ਜਦੋਂ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ ਕਸ਼ਮੀਰੀ ਅਜ਼ਾਦੀ ਆਗੂਆਂ ਨੂੰ ਸੱਦਾ ਦੇਣ ਤੋਂ ਬਾਅਦ ਭਾਰਤ ਨੇ ਵਿਦੇਸ਼ ਸੱਕਤਰ ਪੱਧਰ ਦੀ ਗੱਲਬਾਤ ਰੱਦ ਕਰ ਦਿੱਤੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: