Site icon Sikh Siyasat News

ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ 30ਵੀਂ ਵਰੇਗੰਢ ਮੌਕੇ ਲੰਡਨ ਵਿੱਚ ਰੋਸ ਮਾਰਚ

ਲੈਸਟਰ ,ਇੰਗਲੈਂਡ ( 1 ਜੂਨ 2014): ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ‘ਤੇ 6 ਜੂਨ, 1984 ਨੂੰ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ) ਉੱਤੇ ਹੋਏ ਫ਼ੌਜੀ ਹਮਲੇ ਦੌਰਾਨ ਵਾਪਰੇ ਖ਼ੂਨੀ ਘੱਲੂਘਾਰੇ ਦੀ 30ਵੀਂ ਵਰ੍ਹੇਗੰਢ ਮੌਕੇ ਇੰਗਲੈਂਡ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ‘ਚ ਵਸਦੇ ਸਿੱਖ ਵੱਲੋਂ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ. ਕੇ. ਦੀ ਅਗਵਾਈ ‘ਚ 8 ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਇਕ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ।

ਰੋਸ ਮੁਜ਼ਾਹਰੇ ਬਾਰੇ ਜਾਣਕਾਰੀ ਦੇਦਿਆਂ ਐਫ. ਐਸ. ਓ. ਦੇ ਆਗੂਆਂ ਭਾਈ ਕੁਲਦੀਪ ਸਿੰਘ ਚਹੇੜੂ ਅਤੇ ਭਾਈ ਜੋਗਾ ਸਿੰਘ ਨੇ ਸਾਂਝੇ ਤੌਰ ‘ਤੇ ਦੱ ਸਿਆ ਕਿ ਇਸ ਨਾ ਭੁੱਲਣਯੋਗ, ਅਣਚਿਤਵੇ ਕਹਿਰ ਜੂਨ 1984 ਦੇ ਘੱਲੂਘਾਰੇ ਦੇ ਰੋਸ ਵਜੋਂ 8 ਜੂਨ ਨੂੰ ਲੰਡਨ ਵਿਖੇ ਇਕ ਭਾਈ ਰੋਸ ਮੁਜ਼ਾਹਰਾ ਕਰਨ ਲਈ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਸਮੇਤ ਯੂਰਪ ਭਰ ਤੋਂ ਵੱਡੀ ਗਿਣਤੀ ‘ਚ ਸਿੱਖ ਸੰਗਤਾਂ 8 ਜੂਨ ਨੂੰ ਸਵੇਰੇ 11 ਵਜੇ ਹਾਈਡ ਪਾਰਕ ਲੰਡਨ ਵਿਖੇ ਇਕੱਤਰ ਹੋਣਗੀਆਂ ਅਤੇ ਬਾਅਦ ‘ਚ 1 ਵਜੇ ਇਕ ਵਿਸ਼ਾਲ ਰੋਸ ਮਾਰਚ ਦੀ ਸ਼ਕਲ ‘ਚ 2 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਇਕ ਵਿਸ਼ਾਲ ਆਜ਼ਾਦੀ ਰੈਲੀ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version