July 23, 2014 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ(22 ਜੁਲਾਈ 2014): ਪੰਜਾਬ ਦੀਆਂ ਦੋ ਵਿਧਾਨ ਸਭਾ ਸੀਟਾਂ ‘ਤੇ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਅਕਾਲੀ ਦਲ ਬਾਦਲ ਵੱਲੋਂ ਕਾਂਗਰਸ ਛੱਡ ਕੇ ਆਏ ਇਸੇ ਹਲਕੇ ਤੋਂ ਹਰੇ ਚੁੱਕੇ ਵਿਧਾਨ ਸਭਾ ਮੈਂਬਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਿਆ ਗਿਆ ਹੈ ।
ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਸ: ਸਿੱਧੂ ਨੂੰ ਤਲਵੰਡੀ ਸਾਬੋ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਰੱਖਣ ਦਾ ਫੈਸਲਾ ਲਿਆ ਹੈ ।
ਸ: ਜੀਤ ਮਹਿੰਦਰ ਸਿੰਘ ਸਿੱਧੂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਵਿਧਾਨਕਾਰ ਸਨ ਤੇ ਕਾਂਗਰਸ ਤੇ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਕੇ ਅਕਾਲੀ ਦਲ ‘ਚ ਸ਼ਾਮਿਲ ਹੋਏ ਸਨ ਙ ਸਿੱਧੂ ਨੇ 2002 ਦੌਰਾਨ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਵਿਧਾਨ ਸਭਾ ‘ਚ ਦਾਖਲਾ ਲਿਆ ਸੀ ਙ ਜਦੋਂਕਿ 2007 ਤੇ 2012 ਦੀਆਂ ਚੋਣਾਂ ‘ਚ ਉਨ੍ਹਾਂ ਨੇ ਕਾਂਗਰਸ ਉਮੀਦਵਾਰ ਵਜੋਂ ਚੋਣਾਂ ਜਿੱਤੀਆਂ ਸਨ ਙ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਅਕਾਲੀ ਉਮੀਦਵਾਰ ਸ: ਅਮਰਜੀਤ ਸਿੰਘ ਸਿੱਧੂ ਨੂੰ ਕੋਈ 9 ਹਜ਼ਾਰ ਵੋਟਾਂ ਨਾਲ ਹਰਾਇਆ ਸੀ ।
Related Topics: Badal Dal, Sukhbir Badal