ਇਹ ਤਸਵੀਰ ਸਿਰਫ ਪ੍ਰਤੀਕ ਵਜੋਂ ਛਾਪੀ ਗਈ ਹੈ

ਸਿਆਸੀ ਖਬਰਾਂ

ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 33 ਉਮੀਦਵਾਰ ਚੋਣ ਮੈਦਾਨ ਵਿੱਚ

By ਸਿੱਖ ਸਿਆਸਤ ਬਿਊਰੋ

October 04, 2019

ਚੰਡੀਗੜ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਅੱਜ ਨਾਮਜਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ 3 ਉਮੀਦਵਾਰਾਂ ਵੱਲੋ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰ. 29 ਫਗਵਾੜਾ ਲਈ 09 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਤੋਸ ਕੁਮਾਰ ਗੋਗੀ, ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ , ਲੋਕ ਇੰਨਸਾਫ ਪਾਰਟੀ ਦੇ ਜਰਨੈਲ ਸਿੰਘ ਨੰਗਲ, ਪੀਪਲ ਪਾਰਟੀ ਆਫ ਡੈਮੋਕਰੇਟਿਵ ਚਰਨਜੀਤ ਕੁਮਾਰ, ਅਜਾਦ ਉਮੀਦਵਾਰ ਨੀਟੂ, ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ ਭਾਰਤੀ ਜਨਤੀ ਪਾਰਟੀ ਦੇ ਰਜੇਸ ਬੱਗਾ, ਵਿਸਾਲ ਪਾਰਟੀ ਆਫ ਇਂਡੀਆਂ ਦੇ ਸੋਨੂੰ ਕੁਮਾਰ, ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਰਮਜੋਤ ਕੌਰ ਗਿੱਲ ਸਾਮਿਲ ਹਨ।

ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰ. 39 ਮੁਕੇਰੀਆਂ ਲਈ 06 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ, ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤੀ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ, ਅਤੇ ਅਜਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਸਾਮਿਲ ਹਨ।

ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰ. 68 ਦਾਖਾਂ ਲਈ 11 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹਲੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇੰਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)(ਸਿਮਰਨਜੀਤ ਸਿੰਘ ਮਾਨ) ਦੇ ਜੋਗਿੰਦਰ ਸਿੰਘ ਵੇਗਲ, ਅਜਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਅਜਾਦ ਉਮੀਦਵਾਰ ਗੁਰਦੀਪ ਸਿੰਘ ਕਾਹਲੋਂ , ਅਜਾਦ ਉਮੀਦਵਾਰ ਜੈ ਪ੍ਰਕਾਸ ਜੈਨ(ਟੀਟੂ ਬਾਣੀਆ) ਅਤੇ ਅਜਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਸ਼ਾਮਿਲ ਹਨ।

ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰ. 79 ਜਲਾਲਾਬਾਦ ਲਈ 7 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ , ਅਜਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਅਜਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਜਬਰ ਸਿੰਘ, ਅਜਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਅਜਾਦ ਉਮੀਦਵਾਰ ਰਾਜ ਸਿੰਘ ਸਾਮਿਲ ਹਨ।

ਸਾਰੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਨਾਮਜਦਗੀ ਪੱਤਰ ਵਾਪਿਸ ਲੈਣ ਦੇ ਤਹਿ ਸਮੇ ਉਪਰੰਤ ਚੋਣ ਨਿਸ਼ਾਨ ਅਲਾਟ ਕਰ ਦਿਤੇ ਗਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: