Site icon Sikh Siyasat News

ਹਾੜੀ ਦੀਆਂ ਫ਼ਸਲਾਂ ਲਈ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ 6 ਤੋਂ 13 ਮਾਰਚ ਤੱਕ ਛੱਡਿਆ ਜਾਵੇਗਾ

ਚੰਡੀਗੜ੍ਹ: ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 06 ਮਾਰਚ ਤੋਂ 13 ਮਾਰਚ, 2018 ਤੱਕ ਰੋਪੜ ਹੈਡ ਵਰਕਸ ‘ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ ਅਤੇ ਬਿਸਤ ਦੁਆਬ ਕੈਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲੰਿਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਟ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਨਹਿਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਸਭਰਾਓ ਬ੍ਰਾਂਚ, ਲਾਹੌਰ ਬ੍ਰਾਂਚ, ਮੇਨ ਬ੍ਰਾਂਚ ਲੋਅਰ ਅਤੇ ਇਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version