ਖੇਤੀਬਾੜੀ

ਗੜਿਆਂ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਫੂਲਕਾ

By ਸਿੱਖ ਸਿਆਸਤ ਬਿਊਰੋ

April 07, 2017

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕਾ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਗੜ੍ਹਿਆਂ ਦੀ ਬੇਮੌਸਮੀ ਮਾਰ ਪੈਣ ਕਰਕੇ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸਰਕਾਰ ਉਹਨਾਂ ਨੂੰ ਜਲਦੀ ਤੋਂ ਜਲਦੀ ਸਹੀ ਮੁਆਵਜ਼ਾ ਦੇਵੇ।

ਫੂਲਕਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਦੀਆਂ ਤਬਾਹ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਇਸਦਾ ਸਹੀ ਮੁਲਾਂਕਣ ਕੀਤਾ ਜਾਵੇ।

ਫੂਲਕਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਉਹੋ ਜਿਹੀ ਹੀ ਹੋਣੀ ਚਾਹੀਦੀ ਹੈ ਜੋ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਓਥੋਂ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੇ, 20 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਲਈ ਅਪਣਾਈ ਸੀ।

ਫੂਲਕਾ ਨੇ ਕਿਹਾ ਬਾਦਲ ਸਰਕਾਰ ਦੌਰਾਨ ਨਕਲੀ ਕੀਟ ਨਾਸ਼ਕ ਦਵਾਈਆਂ ਕਾਰਣ, ਵੱਡੇ ਪੱਧਰ ‘ਤੇ ਹੋਏ ਨੁਕਸਾਨ ਕਾਰਨ ਬਹੁਤ ਸਾਰੇ ਕਿਸਾਨਾਂ ਨੇ ਖ਼ੁਦਕੁਸ਼ੀਆਂ ਕਰ ਲਈਆਂ ਸਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਅਜਿਹੇ ਹਾਲਾਤ ਦੁਬਾਰਾ ਪੈਦਾ ਹੋਣ, ਸਰਕਾਰ ਨੂੰ ਤੁਰੰਤ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Punjab Farmers Should Be Compensated For Wheat Loss: H S Phoolka …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: