September 17, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 19 ਸਤੰਬਰ, 2018 ਨੂੰ ਜਨਤਕ ਛੁੱਟੀ ਐਲਾਨੀ ਗਈ ਹੈ ਤਾਂ ਜੋ ਸੂਬੇ ਦੇ ਲੋਕ ਇਸ ਦਿਨ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਅਤੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਿਦਅਕ ਅਦਾਰਿਆਂ ਵਿੱਚ ਮਿਤੀ 19 ਸਤੰਬਰ, 2018 ਦਿਨ ਬੁੱਧਵਾਰ ਦੀ ਜਨਤਕ ਛੁੱਟੀ ਐਲਾਨੀ ਗਈ ਹੈ।
Related Topics: Punjab Government