ਅੰਮ੍ਰਿਤਸਰ: ਬੀਤੇ ਦਿਨੀਂ ਕਤਲ ਕੀਤੇ ਹਿੰਦੂ ਆਗੂ ਵਿਪਨ ਸ਼ਰਮਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਦੀ ਮਾਇਕ ਮਦਦ ਅਤੇ ਉਸ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਹ ਕੱਲ੍ਹ (5 ਨਵੰਬਰ, 2017) ਵਿਪਨ ਸ਼ਰਮਾ ਦੇ ਪਰਿਵਾਰ ਨਾਲ “ਹਮਦਰਦੀ ਤੇ ਦੁੱਖ” ਦਾ ਪ੍ਰਗਟਾਵਾ ਕਰਨ ਲਈ ਪੁੱਜੇ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਸਮੇਂ ਸਿੱਧੂ ਨੇ ਆਖਿਆ ਕਿ ਕੁਝ ਤਾਕਤਾਂ ਸਿੱਖਾਂ-ਹਿੰਦੂਆਂ ਵਿੱਚ ਪਾੜ ਪਾ ਕੇ ਇਸ ਸਾਂਝ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ। ਸਿੱਧੂ ਨੇ ਕਿਹਾ ਕਿ ਜੇਲ੍ਹ ਅਮਲੇ ਦੀ ਘਾਟ ਵੀ ਆਪਣੇ ਆਪ ਵਿੱਚ ਵੱਡੀ ਸਮੱਸਿਆ ਹੈ ਪਰ ਸਰਕਾਰ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਚੁਣੌਤੀ ਨੂੰ ਵੀ ਹੱਲ ਕੀਤਾ ਜਾਵੇਗਾ।
ਨਵਜੋਤ ਸਿੱਧੂ ਨੇ ਵਿਪਿਨ ਸ਼ਰਮਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਔਖੇ ਸਮੇਂ ਵਿੱਚ ਸਰਕਾਰ ਉਨ੍ਹਾਂ ਦੇ ਨਾਲ ਹੈ। ਪੁਲਿਸ ਨੇ ਹਮਲਾਵਰਾਂ ਦੀ ਸ਼ਨਾਖਤ ਕਰ ਲਈ ਹੈ ਅਤੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।
ਸਬੰਧਤ ਖ਼ਬਰ:
ਮੀਡੀਆ ਰਿਪੋਰਟਾਂ:ਆਈਜੀ ਕੁੰਵਰ ਵਿਜੇ ਪ੍ਰਤਾਪ ਮੁਤਾਬਕ ਵਿਪਿਨ ਸ਼ਰਮਾ ਦਾ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ …