Site icon Sikh Siyasat News

ਪੰਜਾਬ ਸਰਕਾਰ ਵੱਲੋਂ ਖ਼ਾਲਸਾ ਸਾਜਨਾ ਦਿਹਾੜੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਨਤਕ ਛੁੱਟੀ ਦਾ ਐਲਾਨ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਜਾਰੀ ਕੀਤੀ ਗਈ ਸਾਲਾਨਾ ਛੋਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਂਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ ਸੀ।

ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਨ ਦਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੋਆਰਡੀਨੇਸ਼ਨ ਕਮੇਟੀ(ਯੂਐਸਏ) ਵੱਲੋ ਵਿਰੋਧ ਕੀਤਾ ਗਿਆ। ਇਨ੍ਹਾਂ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਬਹਾਲ ਕਰੇ ।

ਸਬੰਧਤ ਖ਼ਬਰ: ਖ਼ਾਲਸਾ ਸਾਜਨਾ ਦਿਹਾੜੇ ਦੀ ਛੁੱਟੀ ਖ਼ਤਮ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ 

ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਖ਼ਾਲਸਾ ਸਾਜਨਾ ਦਿਹਾੜੇ, ਮਹਾ ਸ਼ਿਵਰਾਤਰੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਕ੍ਰਮਵਾਰ 14 ਅਪ੍ਰੈਲ, 14 ਫਰਵਰੀ ਅਤੇ 12 ਦਸੰਬਰ 2018 ਨੂੰ ਗਜ਼ਟਿਡ ਜਨਤਕ ਛੁੱਟੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਨੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਜਿਸ ਤੋਂ ਬਾਅਦ ਪ੍ਰਸੋਨਲ ਵਿਭਾਗ ਨੇ ਸ਼ਨੀਵਾਰ ਦੇਰ ਸ਼ਾਮ ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਇਹ ਛੁੱਟੀਆਂ ਸਰਕਾਰ ਦੀਆਂ ਰਾਖਵੀਆਂ ਛੁੱਟੀਆਂ ਵਾਲੀ ਸੂਚੀ ਵਿੱਚ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version