November 28, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਵਜ਼ਾਰਤ ਦੀ ਸੋਮਵਾਰ (27 ਨਵੰਬਰ, 2017) ਹੋਈ ਮੀਟਿੰਗ ’ਚ ਗੰਨੇ ਦੇ ਭਾਅ ਵਿੱਚ ਦਸ ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਵਜ਼ਾਰਤ ਨੇ ਕਿਹਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫ਼ੈਸਲੇ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲੇਗੀ। ਗੰਨੇ ਦੀ ਅਗੇਤੀ ਕਿਸਮ ਲਈ ਕੀਮਤ 300 ਰੁਪਏ ਤੋਂ ਵਧਾ ਕੇ 310 ਰੁਪਏ, ਦਰਮਿਆਨੀ ਕਿਸਮ ਲਈ 290 ਰੁਪਏ ਤੋਂ ਵਧਾ ਕੇ 300 ਰੁਪਏ ਅਤੇ ਪਿਛੇਤੀ ਕਿਸਮ ਲਈ ਭਾਅ 285 ਰੁਪਏ ਤੋਂ ਵਧਾ ਕੇ 295 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਵਾਧੇ ਨਾਲ ਸਰਕਾਰੀ ਖਜ਼ਾਨੇ ’ਤੇ 20 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਪਿੜਾਈ ਦੇ ਮੌਜੂਦਾ ਸੀਜ਼ਨ ਦੌਰਾਨ 9 ਸਹਿਕਾਰੀ ਤੇ 7 ਨਿੱਜੀ ਸੈਕਟਰ ਦੀਆਂ ਖੰਡ ਮਿੱਲਾਂ ਵਿੱਚ 675 ਲੱਖ ਕੁਇੰਟਲ ਗੰਨਾ ਪਹੁੰਚਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਅਤੇ ਸੂਬੇ ਭਰ ਦੀਆਂ ਵੱਖ-ਵੱਖ ਗੰਨਾ ਉਤਪਾਦਨ ਯੂਨੀਅਨਾਂ ਤੇ ਐਸੋਸੀਏਸ਼ਨਾਂ ਵਿਚਾਲੇ ਅੱਜ ਸਵੇਰੇ ਕਿਸਾਨ ਭਵਨ ’ਚ ਹੋਈ ਗੱਲਬਾਤ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਜਦਕਿ ਕਿਸਾਨ ਗੰਨੇ ਦੀ ਕੀਮਤ ਵਿੱਚ ਪੰਜਾਹ ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਮੰਗ ਰਹੇ ਸਨ।
Related Topics: Congress Government in Punjab 2017-2022, ਖੇਤੀਬਾੜੀ ਸੰਕਟ Agriculture Crisis