ਚੰਡੀਗੜ੍ਹ/ਫਰੀਦਕੋਟ (2 ਨਵੰਬਰ, 2015): ਸਿੱਖ ਸਿਆਸਤ ਨਿਊਜ਼ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਬਰਗਾੜੀ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਸਿੱਖ ਨੌਜਵਾਨ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਇਸ ਸ਼ਾਮ ਕਿਸੇ ਵੇਲੇ ਵੀ ਰਿਹਾਅ ਕੀਤੇ ਜਾ ਸਕਦੇ ਹਨ।ਸਿੱਖ ਸਿਆਸਤ ਦੇ ਸੂਤਰਾਂ ਜੋ ਕਿ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਵਕੀਲ ਦੇ ਰਾਬਤੇ ਵਿੱਚ ਹਨ, ਨੇ ਇਸ ਦੀ ਪੁਸ਼ਟੀ ਕੀਤੀ ਹੈ।
ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ (ਪੁਰਾਣੀ ਤਸਵੀਰ)
ਪੰਜਾਬ ਸਰਕਾਰ ਨੇ ਰੁਪਿੰਦਰ ਸਿੰਘ ਅਤੇ ਉਸਦੇ ਭਰਾ ਜਸਵਿੰਦਰ ਸਿੰਘ ਨੂੰ ਬਰਗਾੜੀ ਬੇਅਦਬੀ ਕੇਸ ਵਿੱਚੋਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ।ਸੁਤਰਾਂ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਸਰਕਾਰ ਦੇ ਹੁਕਮਾਂ ਦੀ ਨਕਲ ਸਿੱਖ ਨੌਜਵਾਨਾਂ ਦੇ ਵਕੀਲ ਸ੍ਰ. ਸ਼ਿਵ ਕਰਤਾਰ ਸਿੰਘ ਸੇਖੋਂ ਕੋਲ ਪਹੁੰਚ ਚੁੱਕੀ ਹੈ।
ਸਿੱਖ ਸਿਆਸਤ ਨੇ ਵਕੀਲ ਸ਼ਿਵ ਕਰਤਾਰ ਸਿੰਘ ਸੇਖੋਂ ਤੋਂ ਇਸ ਖ਼ਬਰ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦਾ ਫੌਨ ਰੁਝੇਵੇਂ ਵਿੱਚ ਸੀ।
ਸੂਤਰਾਂ ਨੇ ਦੱਸਿਆ ਕਿ ਸਿੱਖ ਪ੍ਰਚਾਰਕਾਂ ਅਤੇ ਸਿੱਖ ਸੰਗਤ ਨੇ ਫਰੀਦਕੋਟ ਜੇਲ ਦੇ ਬਾਹਰ ਇਕੱਤਰ ਹੋਣਾਂ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਰਿਹਾਈ ਕਿਸੇ ਵੇਲੇ ਵੀ ਹੋ ਸਕਦੀ ਹੈ।
