ਖਾਸ ਖਬਰਾਂ » ਸਿੱਖ ਖਬਰਾਂ

ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਲੋਂ ਵਿਵਿਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਵਿਰੋਧ ਦਾ ਐਲਾਨ

April 5, 2018 | By

ਚੰਡੀਗੜ੍ਹ:ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਸ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚ ਵੀ ਨਜ਼ਰ ਆ ਰਿਹਾ ਹੈ ਤੇ ਵਿਦਿਆਰਥੀਆਂ ਨੇ ਕਿਹਾ ਹੈ ਕਿ ਉਹ ਸਿੱਖੀ ਦੇ ਮੂਲ ਸਿਧਾਂਤਾਂ ‘ਤੇ ਹੋ ਰਹੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਫਿਲਮ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਿਦਆਰਥੀ ਵੱਲੋ ਜਾਰੀ ਪੋਸਟਰ

ਸਮੁੱਚੇ ਸਿੱਖ ਪੰਥ ਵੱਲੋਂ ਨਕਾਰੀ ਜਾ ਚੁੱਕੀ ਵਿਵਾਦਤ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਦੇ ਵਿਰੋਧ ਵਜੋਂ ਆਪਣਾ ਰੋਸ ਪ੍ਰਗਟਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਇੱਕ ਸੰਕੇਤਕ ਰੋਸ ਮੁਜ਼ਾਹਰਾ ਮਿਤੀ 06/04/2018 ਨੂੰ ਸਵੇਰੇ 7:30 ਵਜੇ ਯੂਨੀਵਰਸਿਟੀ ਦੇ ਮੁੱਖ ਦਰਵਾਜ਼ੇ ਸਾਹਮਣੇ ਉਲੀਕਿਆ ਗਿਆ ਹੈ ਜਦਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਵਿਚਾਰ ਚਰਚਾ ਸੰਗਠਨ ‘ਸੱਥ’ ਵਲੋਂ ਰੋਸ ਪ੍ਰਦਰਸ਼ਨ 9 ਅਪ੍ਰੈਲ ਨੂੰ ਸ਼ਾਮ 5 ਵਜੇ ਉਲੀਕਿਆ ਗਿਆ ਹੈ। ਇਸ ਦੌਰਾਨ ਵਿਦਿਆਰਥੀ ਕੇਂਦਰ ਤੋਂ ਸੈਕਟਰ 14 ਮਾਰਕੀਟ ਤਕ ਇਕ ਰੋਸ ਮਾਰਚ ਵੀ ਕੀਤਾ ਜਾਵੇਗਾ।

ਸੱਥ ਵਲੋਂ ਰੋਸ ਪ੍ਰਦਰਸ਼ਨ ਦਾ ਜਾਰੀ ਕੀਤਾ ਗਿਆ ਪੋਸਟਰ

ਵਿਦਿਆਰਥੀ ਨੁਮਾਂਇੰਦਿਆਂ ਨੇ ਕਿਹਾ ਕਿ ਸਿੱਖਾਂ ਲਈ ਗੁਰੂ ਦਰਸ਼ਨ ਦਾ ਸਰੂਪ ਸ਼ਬਦ ਹੈ ਅਤੇ ਗੁਰੂ ਨਾਨਕ ਦੇਵ ਪਾਤਸ਼ਾਹ ਸਮੇਤ ਦਸ ਗੁਰੂ ਸਾਹਿਬਾਨ ਦੀ ਇਲਾਹੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਭਾਇਮਾਨ ਹੈ। ਪਰ ਸਿੱਖਾਂ ਦੀ ਵਿਲੱਖਣਤਾ ਅਤੇ ਮੂਲ ਸਿਧਾਂਤਿਕ ਪ੍ਰੰਪਰਾਵਾਂ ਉੱਤੇ ਬਿਪਰਵਾਦੀ ਤਾਕਤਾਂ ਲਗਾਤਾਰ ਹਮਲੇ ਕਰ ਰਹੀਆਂ ਹਨ ਜਿਸ ਦਾ ਨਵਾਂ ਰੂਪ ਫਿਲਮਾਂ ਰਾਹੀਂ ਸਾਹਮਣੇ ਆ ਰਿਹਾ ਹੈ। ਜਿੱਥੇ ਸਿੱਖ ਜਗਤ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ ਨੂੰ ਫਿਲਮਾਉਣ ਦੇ ਸਖਤ ਖਿਲਾਫ ਹੈ ਉੱਥੇ ਕੁਝ ਲੋਕ ਸਿੱਖ ਸਿਧਾਂਤਾਂ ਖਿਲਾਫ ਜਾ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਵਾਰ-ਵਾਰ ਸਿੱਖ ਗੁਰੂ ਸਾਹਿਬਾਨ ਅਤੇ ਗੁਰੂ ਪਰਿਵਾਰਾਂ ਨੂੰ ਫਿਲਮਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਰੁਝਾਨ ਦਾ ਸਖਤ ਵਿਰੋਧ ਕਰਦੇ ਹਨ ਅਤੇ ਇਸ ਨੂੰ ਗੁਰੂ ਸਾਹਿਬਾਨ ਅਤੇ ਰੂਹਾਨੀ ਸਿੱਖ ਫਲਸਫੇ ਦੀ ਬੇਅਦਬੀ ਮੰਨਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,