ਸਿੱਖ ਖਬਰਾਂ

ਸਰਕਾਰ ‘ਤੇ ਪੰਥਕ ਆਗੂਆਂ ਦੀ ਨਜ਼ਰਬੰਦੀ ਲਮਕਾਉਣ ਦਾ ਦੋਸ਼

By ਸਿੱਖ ਸਿਆਸਤ ਬਿਊਰੋ

April 07, 2012

 ਹੁਸ਼ਿਆਰਪੁਰ, (6 ਅਪ੍ਰੈਲ, 2012): ਦਲ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਪੰਥਕ ਆਗੂਆਂ ਭਾਈ ਮੋਹਕਮ ਸਿੰਘ, ਭਾਈ ਦਲਜੀਤ ਸਿੰਘ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾਪਿੰਡ ਅਤੇ ਹੋਰਨਾਂ ਦੀ ਨਜ਼ਰਬੰਦੀ ਨੂੰ ਜਾਣ ਬੁਝ ਕੇ ਲਮਕਾਉਣ ਦੀ ਸਖ਼ਤ ਸ਼ਬਦਾਂ ‘ਚ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਪ੍ਰਸ਼ਾਸਨ ਇਨ੍ਹਾਂ ਆਗੂਆਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ। ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਇੱਕ ਬਿਆਨ ‘ਚ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੇ 7 ਅਪ੍ਰੈਲ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ‘ਚ ਸ਼ਾਮਿਲ ਹੋਣ ਤੋਂ ਰੋਕਣ ਲਈ ਜੇਲ੍ਹ ‘ਚ ਡੱਕਿਆ ਹੋਇਆ ਹੈ, ਜੋ ਕਿ ਇਨ੍ਹਾਂ ਆਗੂਆਂ ਦੇ ਬੁਨਿਆਦੀ ਹੱਕਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਸ਼ਹੀਦ ਜਸਪਾਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਿੰਡ ਚੌੜ ਸਿੱਧਵਾਂ ਵਿਖੇ ਵੱਡੀ ਗਿਣਤੀ ‘ਚ ਪੁੱਜਣ ਦੀ ਅਪੀਲ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: