October 6, 2016 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ ਸ਼ਹਿਰ ਵਿੱਚ ਰਹਿ ਰਹੇ ਸਿੱਖਾਂ ਦੇ ਘਰਾਂ ਵਿੱਚ ਜਥੇਬੰਦੀ ਕੂ ਕਲੱਕਸ ਕਲਾਨ ਵੱਲੋਂ ਨਸਲੀ ਇਸ਼ਤਿਹਾਰ ਸੁੱਟੇ ਗਏ ਹਨ।
ਸ਼ਰਾਰਤੀ ਅਨਸਰਾਂ ਵੱਲੋਂ ਵਾਰ-ਵਾਰ ਅਜਿਹੀਆਂ ਕਾਰਵਾਈਆਂ ਸਿੱਖਾਂ ਦਾ ਅਕਸ ਖ਼ਰਾਬ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਹਨ। ਸਿੱਖਾਂ ਖ਼ਿਲਾਫ਼ ਭਰਮ-ਭੁਲੇਖੇ ਅਜੇ ਵੀ ਕਾਇਮ ਹਨ।
ਇਸ ਤੋਂ ਪਹਿਲਾਂ ਕੈਨੇਡਾ ਵਿੱਚ ਨਸਲੀ ਵਿਤਕਰੇ ਨੂੰ ਲੈ ਕੇ ਯੂਨੀਵਰਸਿਟੀ ਆਫ ਅਲਬਰਟਾ ਵਿੱਚ ਦਸਤਾਰਧਾਰੀ ਸਿੱਖਾਂ ਖ਼ਿਲਾਫ਼ ਅੰਗਰੇਜ਼ੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ, ਜਿਸ ਦੀ ਹਰ ਪਾਸਿਓਂ ਨਿੰਦਾ ਹੋਈ ਹੈ। ਵਿਦੇਸ਼ਾਂ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸਿੱਖਾਂ ਦੀ ਪਛਾਣ ਸਬੰਧੀ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਜਾਰੀ ਹੈ ਪਰ ਇਸ ਦੇ ਬਾਵਜੂਦ ਕਿਤੇ ਨਾ ਕਿਤੇ ਯਤਨਾਂ ਦੀ ਘਾਟ ਨਜ਼ਰ ਆ ਰਹੀ ਹੈ ਜਿਸ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਸਖ਼ਤ ਲੋੜ ਹੈ। ਸਿੱਖ ਸੰਸਥਾਵਾਂ ਵਲੋਂ ਕੈਨੇਡਾ ਸਰਕਾਰ ਨੂੰ ਸਬੰਧਤ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
Related Topics: British Columbia, Mission City, Racism in Canada, Sikhs in Canada