ਖਾਸ ਖਬਰਾਂ » ਸਿੱਖ ਖਬਰਾਂ

ਰੇਲ ਗੱਡੀਆਂ ਵਿਚ ਚਾਹ ਕੇਤਲੀਆਂ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਇਆ

September 13, 2018 | By

ਅੰਮ੍ਰਿਤਸਰ: ਭਾਰਤੀ ਰੇਲਵੇ ਵੱਲੋਂ ਰੇਲ ਗੱਡੀਆਂ ’ਚ ਯਾਤਰੂਆਂ ਨੂੰ ਦਿੱਤੇ ਜਾਂਦੇ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੋਂ ਬਾਅਦ ਹੁਣ ਚਾਹ ਵਾਲੀਆਂ ਕੇਤਲੀਆਂ ’ਤੇ ਇਹ ਲੇਬਲ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ ਅਤੇ ਬੀ.ਐਸ.ਐਨ.ਐਲ. ਨਾਲ ਰਾਬਤਾ ਕਾਇਮ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਲੇਬਲ ਤੁਰਤ ਹਟਾਉਣ ਲਈ ਕਿਹਾ ਹੈ। ਇਸ ਸਬੰਧੀ ਦੋਵਾਂ ਵਿਭਾਗਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀਆਂ ਵੀ ਲਿਖੀਆਂ ਗਈਆਂ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਸ਼ਤਾਬਦੀ ਐਕਸਪ੍ਰੈੱਸ ਵਿਚ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਲੇਬਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ’ਤੇ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਤੋਂ ਬਾਅਦ ਰੇਲਵੇ ਦੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ ਵਲੋਂ ਜਵਾਬੀ ਪੱਤਰ ਰਾਹੀਂ ਇਸ ਨੂੰ ਅਣਜਾਣੇ ’ਚ ਹੋਈ ਭੁੱਲ ਦੱਸ ਕੇ ਤਸਵੀਰ ਵਾਲੇ ਲੇਬਲ ਵਾਪਸ ਲੈਣ ਦਾ ਦਾਅਵਾ ਕੀਤਾ ਗਿਆ ਸੀ। ਪਰ ਹੁਣ ਇਕ ਵਾਰ ਫਿਰ ਇਹ ਲੇਬਲ ਚਾਹ ਵਾਲੀਆਂ ਕੇਤਲੀਆਂ ’ਤੇ ਪਾਏ ਜਾਣ ਨਾਲ ਸਿੱਖਾਂ ਵਿਚ ਭਾਰੀ ਰੋਸ ਫੈਲਿਆ ਹੈ।

ੳੇੁਨ੍ਹਾਂ ਕਿਹਾ ਕਿ ਰੇਲ ਸਫ਼ਰ ਵਾਲੇ ਕੁਝ ਲੋਕਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਵਾਲੇ ਲੇਬਲਾਂ ਸਮੇਤ ਚਾਹ ਕੇਤਲੀਆਂ ਦੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਕੋਲ ਭੇਜੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਪਾਰਕ ਮਸ਼ਹੂਰੀ ’ਤੇ ਛਾਪਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,