ਆਮ ਖਬਰਾਂ » ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਪੰਜਾਬ ਵਿਚ ਦਫਾ 144 ਲਾਗੂ; ਸ਼ੁੱਕਰਵਾਰ ਨੂੰ ਪੰਜਾਬ ਦੇ ਸਕੂਲ ਕਾਲਜ ਬੰਦ ਰਹਿਣਗੇ

August 24, 2017 | By

ਚੰਡੀਗੜ੍ਹ: ਸ਼ੁੱਕਰਵਾਰ (25 ਅਗਸਤ) ਨੂੰ ਗੁਰਮੀਤਡੇਰਾ ਸਿਰਸਾ ਦੇ ਵਿਵਾਦਤ ਮੁਖੀ ਗੁਰਮੀਤ ਰਾਮ ਰਹੀਮ ‘ਤੇ ਬਲਾਤਕਾਰ ਮਾਮਲੇ ‘ਚ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵੱਲੋਂ ਫੈਸਲਾ ਦਿੱਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ 25 ਅਗਸਤ ਨੂੰ ਪੰਜਾਬ ਸਰਕਾਰ ਵੱਲੋ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ ਕੇਸ ਦੇ ਸਬੰਧ ਵਿੱਚ ਆ ਰਹੇ ਫੈਸਲੇ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਇਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਾਲਤ ਆਮ ਵਰਗੀ ਹੋਣ ਤੱਕ ਹਥਿਆਰ ਚੁੱਕ ਕੇ ਚੱਲਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ ਅਤੇ ਲਾਇਸੈਂਸ ਹੋਲਡਰਾਂ ਨੂੰ ਹਥਿਆਰ ਅਤੇ ਗੋਲੀ ਸਿੱਕਾ ਵੇਚਣ ਵਾਲੇ ਪ੍ਰਾਇਵੇਟ ਗੰਨ ਹਾਉਸਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ

ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ

ਮੁੱਖ ਮੰਤਰੀ ਨੇ ਵੀ.ਵੀ.ਆਈ.ਪੀ. ਸੁਰੱਖਿਆ ਵਿੱਚ ਲੱਗੇ 1000 ਪੁਲਿਸ ਮਲਾਜ਼ਮਾਂ ਨੂੰ ਵਾਪਸ ਸੱਦ ਕੇ ਫੀਲਡ ਡਿਊਟੀ ‘ਤੇ ਤਾਇਨਾਤ ਕਰ ਦਿੱਤਾ ਹੈ ਤਾਂ ਜੋ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੀਟਿੰਗ ਵਿੱਚ ਡੀ.ਜੀ.ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਲਾਅ ਐਂਡ ਆਰਡਰ ਐਚ.ਐਸ. ਢਿੱਲੋਂ ਮੌਜੂਦ ਸਨ।

ਬੁਲਾਰੇ ਅਨੁਸਾਰ ਕੇਂਦਰ ਨੇ ਪੰਜਾਬ ਵਾਸਤੇ ਨੀਮ ਫੌਜੀ ਬਲਾਂ ਦੀਆਂ 10 ਹੋਰ ਵਾਧੂ ਕੰਪਨੀਆਂ ਦੀ ਮੰਜ਼ੂਰੀ ਦਿੱਤੀ ਹੈ। ਮੋਗਾ, ਬਠਿੰਡਾ, ਸੰਗਰੂਰ, ਬਰਨਾਲਾ, ਪਟਿਆਲਾ ਅਤੇ ਲੁਧਿਆਣਾ ਵਿੱਚ ਅਤਿ ਚੌਕਸੀ ਵਰਤਣ ਲਈ ਹਜ਼ਾਰਾਂ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 85 ਕੇਂਦਰੀ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਸਬੰਧਤ ਖ਼ਬਰ:-  ਪੰਥਕ ਤਾਲਮੇਲ ਸੰਗਠਨ ਵਲੋਂ ਸਿੱਖਾਂ ਨੂੰ ਡੇਰਾ ਮੁਖੀ ਦੇ ਫੈਸਲੇ ਦੇ ਰੌਲੇ-ਰੱਪੇ ਤੋਂ ਦੂਰ ਰਹਿਣ ਦੀ ਅਪੀਲ

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਹੇਠਲੇ ਪੱਧਰ ‘ਤੇ ਸਥਿਤੀ ‘ਤੇ ਨਿਗਰਾਨੀ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਇਸ ਫੈਸਲੇ ਤੋਂ ਪਹਿਲਾਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਜੀ.ਪੀ. ਵੱਖ-ਵੱਖ ਨਾਜ਼ੁਕ ਜ਼ਿਿਲ੍ਹਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਡੀ.ਜੀ.ਪੀ. ਇੰਟੈਲੀਜੈਂਸ ਨੂੰ ਸੋਸ਼ਲ ਮੀਡੀਆ ‘ਤੇ ਸਖਤ ਨਿਗਰਾਨੀ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਾਏ ਜਾਣ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਿਆ ਜਾ ਸਕੇ।

ਸਬੰਧਤ ਖ਼ਬਰ:-  ਬਲਾਤਕਾਰ ਮਾਮਲੇ ‘ਚ ਫੈਸਲਾ ਆਉਣ ਤੋਂ ਪਹਿਲਾਂ ਡੇਰਾ ਸਿਰਸਾ ਦੇ ਪ੍ਰੇਮੀਆਂ ਦਾ ਇਕੱਠ ਹੋਣਾ ਸ਼ੁਰੂ 

ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਬਾਰੇ ਖੂਫੀਆ ਰਿਪੋਰਟਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਡੇਰੇ ਦੇ ਨਾਮ ਚਰਚਾ ਘਰਾਂ ਵਿੱਚ ਪੈਟਰੋਲ ਅਤੇ ਹਥਿਆਰ ਇਕੱਠੇ ਕਰਨ ਵਿਰੁੱਧ ਪੁਲਿਸ ਨੂੰ ਤਿੱਖੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ 2002 ‘ਚ ਰਾਮ ਰਹੀਮ ‘ਤੇ ਉਸਦੀਆਂ ਦੋ ਪੈਰੋਕਾਰ ਸਾਧਵੀਆਂ ਵਲੋਂ ਡੇਰੇ ਵਿਚ ਬਲਾਤਕਾਰ ਅਤੇ ਸੋਸ਼ਣ ਕੀਤੇ ਜਾਣ ਦਾ ਮੁਕੱਦਮਾ ਦਰਜ ਕਰਵਾਇਆ ਸੀ। ਇਸ ਮਾਮਲੇ ‘ਚ ਰਾਮ ਰਹੀਮ ‘ਤੇ 2007 ‘ਚ ਦੋਸ਼ ਤੈਅ ਹੋਏ ਸੀ। ਸੀਬੀਆਈ ਨੇ ਦੋਵਾਂ ਔਰਤਾਂ ਦੇ ਬਿਆਨ ਦਰਜ ਕੀਤੇ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,