ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ

ਸਿਆਸੀ ਖਬਰਾਂ

ਬਲਾਤਕਾਰ ਮਾਮਲਾ: ਡੇਰਾ ਸਮਰਥਕਾਂ ਨੂੰ ਆਪਣਾ ਰੋਸ ਸ਼ਾਂਤੀ ਨਾਲ ਪ੍ਰਗਟ ਕਰਨਾ ਚਾਹੀਦਾ ਸੀ: ਬਾਦਲ

By ਸਿੱਖ ਸਿਆਸਤ ਬਿਊਰੋ

September 02, 2017

ਫਤਿਹਗੜ੍ਹ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁੱਕਰਵਾਰ (1 ਸਤੰਬਰ) ਨੂੰ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਬਾਦਲ ਦਲ ਨੇ ਹਮੇਸ਼ਾ ਸ਼ਾਂਤੀ ਦੀ ਗੱਲ ਕੀਤੀ ਹੈ ਜਦਕਿ ਕਾਂਗਰਸ ਦੇ ਹਮੇਸ਼ਾ ਅਰਾਜਕਤਾ ਹੀ ਫੈਲਾਈ ਹੈ।

ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਨਾਲਾਇਕੀ ਕਾਰਨ ਪੰਜਾਬ ਦੇ ਡੇਰਾ ਪ੍ਰੇਮੀ ਵੱਡੀ ਗਿਣਤੀ ਵਿੱਚ ਪੰਚਕੂਲਾ ਪਹੁੰਚ ਗਏ ਹਾਲਾਂਕਿ ਮੌਜੂਦਾ ਸਰਕਾਰ ਵੱਲੋਂ ਪੂਰੇ ਇੰਤਜ਼ਾਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਆਪਣਾ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰਨਾ ਚਾਹੀਦਾ ਸੀ।

ਸਬੰਧਤ ਖ਼ਬਰ: ਕੈਪਟਨ ਅਮਰਿੰਦਰ ਅਤੇ ਬਾਦਲ ਨੇ ਡੇਰਾ ਸਿਰਸਾ ਨੂੰ ਖੁਸ਼ ਕਰਨ ਲਈ ਪਿੰਡਾਂ ਦੇ ਨਾਂ ਬਦਲੇ ਸਨ …

ਕਾਂਗਰਸ ਸਰਕਾਰ ਬਾਰੇ ਬਾਦਲ ਨੇ ਕਿਹਾ ਕਿ ਕੈਪਟਨ ਨੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਬਜ਼ਬਾਗ ਦਿਖਾ ਕੇ ਵੋਟਾਂ ਬਟੋਰੀਆਂ ਹਨ। ਕੇਵਲ ਕੋਆਪਰੇਟਿਵ ਬੈਂਕਾਂ ਦੇ ਕਰਜ਼ੇ ਮਾਫ਼ ਕਰਕੇ ਕਿਸਾਨਾਂ ਦਾ ਭਲਾ ਨਹੀਂ ਹੋਣਾ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਕਰਕੇ ਕਿਸਾਨਾਂ ਦੀਆਂ ਖੁਦਕੁਸ਼ੀਆਂ ’ਚ ਵਾਧਾ ਹੋਇਆ ਹੈ। ਬਾਦਲ ਸਰਹਿੰਦ ਵਿਖੇ ਬਾਦਲ ਦਲ ਦੇ ਸੀਨੀਅਰ ਆਗੂ ਜਥੇਦਾਰ ਦਵਿੰਦਰ ਸਿੰਘ ਪੱਪੂ ਭਾਪਾ ਦੇ ਦੇਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਪੁੱਜੇ ਸਨ।

ਸਬੰਧਤ ਖ਼ਬਰ: ਫੈਸਲੇ ਦਾ ‘ਨਾ ਸਵਾਗਤ ਕਰ ਸਕਦੇ ਹਾਂ ਨਾ ਹੀ ਰੱਦ, ਸਿਰਫ ਸੁਣ ਸਕਦੇ ਹਾਂ’: ਅਮਰਿੰਦਰ ਸਿੰਘ, ਸੁਖਬੀਰ ਬਾਦਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: