March 4, 2020 | By ਸਿੱਖ ਸਿਆਸਤ ਬਿਊਰੋ
ਜਲੰਧਰ: ਜਰਨੈਲਾਂ ਦੇ ਜਰਨੈਲ, ਵੀਹਵੀਂ ਸਦੀ ਦੇ ਮਹਾਨ ਸਿੱਖ, ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਅਰੰਭੇ ਖਾਲਿਸਤਾਨ ਦੇ ਸੰਘਰਸ਼ ’ਚ ਹਥਿਆਰਬੰਦ ਹੋ ਕੇ ਬਿਪਰਵਾਦੀ ਦਿੱਲੀ ਸਾਮਰਾਜ ਦੀਆਂ ਜਾਲਮ ਫੌਜਾਂ ਨਾਲ ਜੂਝ ਕੇ ਸ਼ਹਾਦਤ ਦਾ ਪਿਆਲਾ ਪੀਣ ਵਾਲੇ ਬੱਬਰ ਖਾਲਸਾ ਦੇ ਜੁਝਾਰੂ ਸ਼ਹੀਦ ਭਾਈ ਰਮਿੰਦਰਜੀਤ ਜੀ ਸਿੰਘ ਟੈਣੀ ਅਤੇ ਉਹਨਾਂ ਦੀ ਸਿੰਘਣੀ ਸ਼ਹੀਦ ਬੀਬੀ ਮਨਜੀਤ ਕੌਰ ਜੀ ਅਤੇ ਸ਼ਹੀਦ ਭਾਈ ਹਰਮੀਤ ਸਿੰਘ ਜੀ ਭਾਊਵਾਲ ਤੇ ਸਮੂਹ ਸ਼ਹੀਦਾਂ ਦੀ ਮਿੱਠੀ ਯਾਦ ’ਚ 5 ਮਾਰਚ 2020 ਨੂੰ ਗੁ. ਸ੍ਰੀ ਗੁਰੂ ਸਿੰਘ ਸਭਾ, ਅਵਤਾਰ ਨਗਰ, ਗਲੀ ਨੰਬਰ 3, ਜਲੰਧਰ ਵਿਖੇ ਸਵੇਰੇ 11 ਤੋਂ 2 ਵਜੇ ਤਕ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।
ਇਹ ਜਾਣਕਾਰੀ ਸਾਂਝੀ ਕਰਦਿਆਂ ਸ਼ਹੀਦ ਭਾਈ ਰਮਿੰਦਰਜੀਤ ਸਿੰਘ ਟੈਣੀ ਦੇ ਭਰਾ ਭਾਈ ਕੰਵਲ ਚਰਨਜੀਤ ਸਿੰਘ ਹੈਪੀ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਸਮਾਗਮ ’ਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਜਸਵੰਤ ਸਿੰਘ ਜੀ ਪਰਵਾਨਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਜੀ ਅਤੇ ਭਾਈ ਦਿਲਬਾਗ ਸਿੰਘ ਜੀ, ਇੰਟਰਨੈਸ਼ਨਲ ਢਾਡੀ ਜਥਾ ਭਾਈ ਜਸਵਿੰਦਰ ਸਿੰਘ ਸ਼ਾਂਤ ਆਦਿ ਦੇ ਜਥਿਆਂ ਵੱਲੋਂ ਸੰਗਤਾਂ ਨੂੰ ਧੁਰ ਕੀ ਬਾਣੀ ਦੇ ਕੀਰਤਨ ਅਤੇ ਜੋਸ਼ੀਲੀਆਂ ਵਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ।
ਇਸ ਮੌਕੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਵੀ ਮੌਜੂਦਾ ਸਿੱਖ ਸੰਘਰਸ਼ ਪ੍ਰਤੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਕਰਨਗੇ। ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲਾ) ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸਮੂਹ ਸੰਗਤਾਂ ਨੂੰ ਸ਼ਹੀਦੀ ਸਮਾਗਮ ’ਚ ਪਹੁੰਚਣ ਦੀ ਅਪੀਲ ਕੀਤੀ।
Related Topics: Jalandhar, ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Shaheed Sant Jarnail Singh Bhindranwale)