June 11, 2017 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਕੈਪਟਨ ਸਰਕਾਰ ਦੇ 80 ਦਿਨਾਂ ਰਾਜ ਦੌਰਾਨ 22 ਸਿੱਖ ਨੌਜਵਾਨਾਂ ਨੂੰ “ਅੱਤਵਾਦੀ” ਦੱਸਕੇ ਗ੍ਰਿਫਤਾਰ ਕਰਨ ਬਾਰੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਲੋਕਾਂ ਨਾਲ ਸਖਤੀ ਨਾਲ ਪੇਸ਼ ਆਵੇਗੀ। ਅੱਜ (11 ਜੂਨ) ਇਥੇ ਦਰਬਾਰ ਸਾਹਿਬ ਵਿਖੇ ਪਰਿਵਾਰ ਸਹਿਤ ਮੱਥਾ ਟੇਕਣ ਪੁਜੇ ਰਵਨੀਤ ਬਿੱਟੂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਅਮਰੀਕਾ ਕੈਨੇਡਾ ‘ਚ ਬੈਠੇ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਜ਼ਿੰਮੇਵਾਰ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਰਵਨੀਤ ਬਿੱਟੂ ਨੇ ਬਾਦਲ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਧਰਨੇ ਦੇਣ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਬਾਦਲ ਦਲ ਵਾਲੇ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਸਰਕਾਰ ਦੀ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦੇ ਬਦਲੇ ‘ਚ ਕੈਪਟਨ ਸਰਕਾਰ ਦੇ 80 ਦਿਨਾਂ ਦਾ ਹਿਸਾਬ ਮੰਗ ਰਹੇ ਹਨ। ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਵਲੋਂ ਮਹਾਤਮਾ ਗਾਂਧੀ ਨੂੰ ਚਤੁਰ ਬਾਣੀਆ ਕਹੇ ਜਾਣ ‘ਤੇ ਬਿੱਟੂ ਨੇ ਕਿਹਾ ਕਿ ਇਹ ਲੋਕ ਤਾਂ ਪਹਿਲਾਂ ਹੀ ਗਾਂਧੀ ਦੇ ਕਾਤਲ ਹਨ।
Related Topics: Arrests of sikh youth in punjab, Congress Government in Punjab 2017-2022, Human Rights Violation in Punjab, Khalistan freedom struggle, Khalistan Movement, Punjab Police, Ravneet Bittu