ਕਾਲੀ ਸੂਚੀ ਵਿੱਚੋਂ ਬਾਕੀ ਰਹਿੰਦੇ ਨਾਂ ਵੀ ਕੱਢੇ ਜਾਣ : ਭਾਈ ਬਿੱਟੂ
May 16, 2011 | By ਪਰਦੀਪ ਸਿੰਘ
ਭਾਈ ਦਲਜੀਤ ਸਿੰਘ ਬਿੱਟੂ ਦੀ ਅਗਲੀ ਪੇਸ਼ੀ 4 ਜੂਨ
ਫ਼ਤਿਹਗੜ੍ਹ ਸਾਹਿਬ, 16 ਮਈ () : ਭਾਰਤ ਸਰਕਾਰ ਵਲੋਂ ਪ੍ਰਵਾਸੀ ਸਿੱਖਾ ਦੀ ਬਣਾਈ ਗਈ ਕਾਲੀ ਸੂਚੀ ਵਿੱਚੋਂ 142 ਸਿੱਖਾਂ ਦੇ ਨਾਂ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਧਾਨ ਭਾਈ ਦਲਜੀਤ ਸਿਘ ਬਿੱਟੂ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਸੂਚੀ ਦੇ ਖ਼ਾਤਮੇ ਲਈ ਯਤਨ ਕਰਨ ਲਈ ਸਮੁੱਚੀਆਂ ਜਥੇਬੰਦੀਆਂ ਵਧਾਈ ਦੀਆ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਸੂਚੀ ਤਾਂ ਬਣਨੀ ਹੀ ਨਹੀਂ ਸੀ ਚਾਹੀਦੀ।ਉਨ੍ਹਾਂ ਕਿਹਾ ਕਿ ਹੁਣ ਬਾਕੀ ਰਹਿੰਦੇ ਸਿੱਖਾਂ ਦੇ ਨਾਂ ਵੀ ਇਸ ਸੂਚੀ ਵਿੱਚੋਂ ਛੇਤੀ ਹੀ ਹਟਾ ਲੈਣੇ ਚਾਹੀਦੇ ਹਨ।
ਸੌਦਾ ਸਾਧ ਵਿਰੋਧੀ ਪੰਥਕ ਸੰਘਰਸ਼ ਦੌਰਾਨ ਪਾਏ ਗਏ ਇਕ ਕੇਸ ਦੀ ਤਰੀਕ ਦੇ ਸਬੰਧ ਵਿਚ ਪੁਲਿਸ ਭਾਈ ਬਿੱਟੂ ਨੂੰ ਅੱਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਸਥਾਨਕ ਅਦਾਲਤ ਵਿੱਚ ਲੈ ਕੇ ਆਈ। ਭਾਈ ਬਿੱਟੂ ਦੇ ਵਕੀਲ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਅਦਾਲਤ ਨੇ ਭਾਈ ਬਿੱਟੂ ਦੀ ਅਗਲੀ ਪੇਸ਼ੀ 4 ਜੂਨ ਨਿਸ਼ਚਿਤ ਕਰ ਦਿੱਤੀ ਹੈ। ਪੇਸ਼ੀ ਤੋਂ ਬਾਅਦ ਅਦਾਲਤ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਿੱਟੂ ਨੇ ਕਿਹਾ ਕਿ 6 ਜੂਨ ਨੂੰ ਸਿੱਖ ਕੌਮ ਸਾਕਾ ਨੀਲਾ ਤਾਰਾ ਦੀ 27ਵੀਂ ਵਰ੍ਹੇਗੰਢ ਮਨਾ ਰਹੀ ਹੈ। ਸ਼ਹੀਦਾਂ ਤੇ ਸ਼ਹੀਦੀ ਸਾਕਿਆਂਾ ਦੀਆਂ ਯਾਦਗਾਰਾਂ ਬਣਾਉਣੀਆਂ ਸਾਡੀ ਕੌਮੀ ਪ੍ਰੰਪਰਾ ਹੈ ਇਸ ਲਈ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਾਕਾ ਨੀਲਾ ਤਾਰਾ ਤੇ ਅੱਜ ਤੱਕ ਦੇ ਸਮੁੱਚੇ ਸ਼ਹੀਦਾਂ ਦੀ ਯਾਦਗਾਰ ਬਣਾਈ ਜਾਣੀ ਚਾਹੀਦੀ ਹੈ ਅਤੇ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਵਿੱਚ ਬਣਾਈ ਗਈ ਸ਼ਹੀਦੀ ਗੈਲਰੀ ਵੀ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਇੱਕਜੁੱਟ ਹੋ ਕੇ ਇਸ ਬਾਰੇ ਫੈਸਲਾ ਲੈਣ। ਭਾਈ ਬਿੱਟੂ ਦੀ ਅੱਜ ਪੇਸ਼ੀ ਮੌਕੇ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਜਨਰਲ ਸਕੱਤਰ ਅਮਰੀਕ ਸਿੰਘ ਈਸੜੂ, ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ, ਜਿਲ੍ਹਾ ਯੂਥ ਪ੍ਰਧਾਨ ਸਰਪੰਚ ਗੁਰਮੁਖ ਸਿੰਘ ਡਡਹੇੜੀ, ਦਰਸ਼ਨ ਸਿੰਘ ਬੈਣੀ, ਹਰਪਾਲ ਸਿੰਘ ਸ਼ਹੀਦਗੜ੍ਹ, ਪ੍ਰਮਿੰਦਰ ਸਿੰਘ ਕਾਲਾ, ਭਗਵੰਤ ਸਿੰਘ ਮਹੱਦੀਆਂ ਆਦਿ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ : ਜਿਲ੍ਹਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਭਾਈ ਦਲਜੀਤ ਸਿੰਘ ਬਿੱਟੂ ਉਨ੍ਹਾਂ ਦੇ ਨਾਲ ਭਾਈ ਹਰਪਾਲ ਸਿੰਘ ਚੀਮਾ ਤੇ ਹੋਰ।
ਭਾਈ ਦਲਜੀਤ ਸਿੰਘ ਬਿੱਟੂ ਦੀ ਅਗਲੀ ਪੇਸ਼ੀ 4 ਜੂਨ
ਫ਼ਤਿਹਗੜ੍ਹ ਸਾਹਿਬ (16 ਮਈ, 2011 – ਪੰਜਾਬ ਨਿਊਜ਼ ਨੈੱਟ) : ਭਾਰਤ ਸਰਕਾਰ ਵਲੋਂ ਪ੍ਰਵਾਸੀ ਸਿੱਖਾ ਦੀ ਬਣਾਈ ਗਈ ਕਾਲੀ ਸੂਚੀ ਵਿੱਚੋਂ 142 ਸਿੱਖਾਂ ਦੇ ਨਾਂ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਧਾਨ ਭਾਈ ਦਲਜੀਤ ਸਿਘ ਬਿੱਟੂ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਸੂਚੀ ਦੇ ਖ਼ਾਤਮੇ ਲਈ ਯਤਨ ਕਰਨ ਲਈ ਸਮੁੱਚੀਆਂ ਜਥੇਬੰਦੀਆਂ ਵਧਾਈ ਦੀਆ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਸੂਚੀ ਤਾਂ ਬਣਨੀ ਹੀ ਨਹੀਂ ਸੀ ਚਾਹੀਦੀ।ਉਨ੍ਹਾਂ ਕਿਹਾ ਕਿ ਹੁਣ ਬਾਕੀ ਰਹਿੰਦੇ ਸਿੱਖਾਂ ਦੇ ਨਾਂ ਵੀ ਇਸ ਸੂਚੀ ਵਿੱਚੋਂ ਛੇਤੀ ਹੀ ਹਟਾ ਲੈਣੇ ਚਾਹੀਦੇ ਹਨ।
ਸੌਦਾ ਸਾਧ ਵਿਰੋਧੀ ਪੰਥਕ ਸੰਘਰਸ਼ ਦੌਰਾਨ ਪਾਏ ਗਏ ਇਕ ਕੇਸ ਦੀ ਤਰੀਕ ਦੇ ਸਬੰਧ ਵਿਚ ਪੁਲਿਸ ਭਾਈ ਬਿੱਟੂ ਨੂੰ ਅੱਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਸਥਾਨਕ ਅਦਾਲਤ ਵਿੱਚ ਲੈ ਕੇ ਆਈ। ਭਾਈ ਬਿੱਟੂ ਦੇ ਵਕੀਲ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਅਦਾਲਤ ਨੇ ਭਾਈ ਬਿੱਟੂ ਦੀ ਅਗਲੀ ਪੇਸ਼ੀ 4 ਜੂਨ ਨਿਸ਼ਚਿਤ ਕਰ ਦਿੱਤੀ ਹੈ। ਪੇਸ਼ੀ ਤੋਂ ਬਾਅਦ ਅਦਾਲਤ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਿੱਟੂ ਨੇ ਕਿਹਾ ਕਿ 6 ਜੂਨ ਨੂੰ ਸਿੱਖ ਕੌਮ ਸਾਕਾ ਨੀਲਾ ਤਾਰਾ ਦੀ 27ਵੀਂ ਵਰ੍ਹੇਗੰਢ ਮਨਾ ਰਹੀ ਹੈ। ਸ਼ਹੀਦਾਂ ਤੇ ਸ਼ਹੀਦੀ ਸਾਕਿਆਂਾ ਦੀਆਂ ਯਾਦਗਾਰਾਂ ਬਣਾਉਣੀਆਂ ਸਾਡੀ ਕੌਮੀ ਪ੍ਰੰਪਰਾ ਹੈ ਇਸ ਲਈ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਾਕਾ ਨੀਲਾ ਤਾਰਾ ਤੇ ਅੱਜ ਤੱਕ ਦੇ ਸਮੁੱਚੇ ਸ਼ਹੀਦਾਂ ਦੀ ਯਾਦਗਾਰ ਬਣਾਈ ਜਾਣੀ ਚਾਹੀਦੀ ਹੈ ਅਤੇ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਵਿੱਚ ਬਣਾਈ ਗਈ ਸ਼ਹੀਦੀ ਗੈਲਰੀ ਵੀ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਇੱਕਜੁੱਟ ਹੋ ਕੇ ਇਸ ਬਾਰੇ ਫੈਸਲਾ ਲੈਣ। ਭਾਈ ਬਿੱਟੂ ਦੀ ਅੱਜ ਪੇਸ਼ੀ ਮੌਕੇ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਜਨਰਲ ਸਕੱਤਰ ਅਮਰੀਕ ਸਿੰਘ ਈਸੜੂ, ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ, ਜਿਲ੍ਹਾ ਯੂਥ ਪ੍ਰਧਾਨ ਸਰਪੰਚ ਗੁਰਮੁਖ ਸਿੰਘ ਡਡਹੇੜੀ, ਦਰਸ਼ਨ ਸਿੰਘ ਬੈਣੀ, ਹਰਪਾਲ ਸਿੰਘ ਸ਼ਹੀਦਗੜ੍ਹ, ਪ੍ਰਮਿੰਦਰ ਸਿੰਘ ਕਾਲਾ, ਭਗਵੰਤ ਸਿੰਘ ਮਹੱਦੀਆਂ ਆਦਿ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ : ਜਿਲ੍ਹਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਭਾਈ ਦਲਜੀਤ ਸਿੰਘ ਬਿੱਟੂ ਉਨ੍ਹਾਂ ਦੇ ਨਾਲ ਭਾਈ ਹਰਪਾਲ ਸਿੰਘ ਚੀਮਾ ਤੇ ਹੋਰ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Akali Dal Panch Pardhani, Bhai Daljit Singh Bittu, Black List, ਕਾਲੀ ਸੂਚੀ, ਭਾਈ ਦਲਜੀਤ ਸਿਘ ਬਿੱਟੂ