Site icon Sikh Siyasat News

ਸਿੱਧੂ ਦੇ ਅਸਤੀਫੇ ਦਾ ਅਸਰ: ਅਕਾਲੀ ਦਲ ਨੇ ਪ੍ਰਗਟ ਸਿੰਘ, ਇੰਦਰਬੀਰ ਸਿੰਘ ਬੁਲਾਰੀਆ ਨੂੰ ਕੱਢਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁਖ ਮੰਤਰੀ ਸੁਖਬੀਰ ਬਾਦਲ ਵੱਲੋਂ ਨੇ ਪਾਰਟੀ ਦੇ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੂੰ ਪਾਰਟੀ ਤੋਂ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਸੁਖਬੀਰ ਬਾਦਲ ਜੋ ਅੱਜ ਸਾਰਾ ਦਿਨ ਨਵਜੋਤ ਸਿੱਧੂ ਵੱਲੋਂ ਭਾਜਪਾ ਛੱਡਣ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਦੇ ਰਹੇ ਨੂੰ ਪਾਰਟੀ ਦੇ ਬਹੁਤੇ ਸੀਨੀਅਰ ਆਗੂਆਂ ਵੱਲੋਂ ਜ਼ੋਰ ਦਿੱਤਾ ਗਿਆ ਕਿ ਪਾਰਟੀ ਵਿਚ ਅਨੁਸ਼ਾਸਨਹੀਣਤਾ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਾ ਕੀਤਾ ਜਾਵੇ।

ਅੰਮ੍ਰਿਤਸਰ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਅਕਾਲੀ ਦਲ ਵਿਚੋਂ ਕੱਢ ਦਿੱਤਾ ਗਿਆ (ਫਾਈਲ ਫੋਟੋ)

READ THIS NEWS in ENGLISH:

SAD (Badal) suspends Pargat Singh and Interbir Bularia; Ex-Hockey Captain likely to join AAP …

ਪ੍ਰਗਟ ਸਿੰਘ ਅਤੇ ਇੰਦਰਬੀਰ ਸਿੰਘ ਬੁਲਾਰੀਆ ਜਿਨ੍ਹਾਂ ਸਬੰਧੀ ਅਖ਼ਬਾਰਾਂ ਵਿਚ ਦਿੱਲੀ ਜਾਣ ਅਤੇ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਚਰਚਿਆਂ ਸਬੰਧੀ ਖ਼ਬਰਾਂ ਛਪੀਆਂ ਸਨ ਸਬੰਧੀ ਰਾਜ ਦੀਆਂ ਖ਼ੁਫ਼ੀਆ ਏਜੰਸੀਆਂ ਵੱਲੋਂ ਵੀ ਸ਼ਾਮ ਉਨ੍ਹਾਂ ਦੀਆਂ ਦਿੱਲੀ ਵਿਚਲੀਆਂ ਸਰਗਰਮੀਆਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ ਸੀ, ਜਿਸ ਤੋਂ ਅਕਾਲੀ ਲੀਡਰਸ਼ਿਪ ਵੀ ਕਾਫ਼ੀ ਪ੍ਰੇਸ਼ਾਨ ਸੀ। ਦਲ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਉਕਤ ਦੋਵੇਂ ਵਿਧਾਇਕਾਂ ਦਾ ਪਿਛੋਕੜ ਕਾਂਗਰਸ ਦਾ ਹੋਣ ਕਾਰਨ ਅਜਿਹੀ ਅਨੁਸ਼ਾਸਨਹੀਣਤਾ ਕੀਤੀ ਜਾ ਰਹੀ ਹੈ, ਜਿਸ ਦੀ ਅਕਾਲੀ ਦਲ ਵਰਗੀ ਅਨੁਸ਼ਾਸਿਤ ਪਾਰਟੀ ਵਿਚ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਕਤ ਦੋਵਾਂ ਆਗੂਆਂ ਵਿਰੁੱਧ ਅਗਲੀ ਕਿਸੇ ਵੀ ਕਾਰਵਾਈ ਸਬੰਧੀ ਫ਼ੈਸਲਾ ਦਲ ਦੀ ਕੋਰ ਕਮੇਟੀ ਦੀ ਬੈਠਕ ਵਿਚ ਲਿਆ ਜਾਵੇਗਾ, ਜਿਸ ਦੀ ਮੀਟਿੰਗ ਛੇਤੀ ਸੱਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇੰਦਰਬੀਰ ਸਿੰਘ ਬੁਲਾਰੀਆ ਪਿਛਲੇ ਡੇਢ ਸਾਲ ਤੋਂ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਮਾਲ ਮੰਤਰੀ ਬਿਕਰਮ ਮਜੀਠੀਆ ਨਾਲ ਨਾਰਾਜ਼ ਚੱਲ ਰਹੇ ਸਨ ਅਤੇ ਉਨ੍ਹਾਂ ਵੱਲੋਂ ਅਕਾਲੀ-ਭਾਜਪਾ ਸਰਕਾਰ ਅਤੇ ਪਾਰਟੀ ਦੀ ਕਾਰਜਸ਼ੈਲੀ ਦੀ ਵੀ ਜਨਤਕ ਤੌਰ ‘ਤੇ ਨੁਕਤਾਚੀਨੀ ਕੀਤੀ ਜਾਂਦੀ ਰਹੀ, ਜਿਸ ਕਾਰਨ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪ੍ਰਗਟ ਸਿੰਘ ਵੀ ਪਾਰਟੀ ਦੀ ਲੀਡਰਸ਼ਿਪ ਨਾਲ ਨਾਖ਼ੁਸ਼ ਸਨ ਅਤੇ ਉਨ੍ਹਾਂ ਨੂੰ ਮੁੱਖ ਸੰਸਦੀ ਸਕੱਤਰ ਬਣਾਉਣ ਦਾ ਪਾਰਟੀ ਵੱਲੋਂ ਫੈਸਲਾ ਲਿਆ ਗਿਆ ਸੀ, ਪਰ ਉਨ੍ਹਾਂ ਆਪਣਾ ਨਵਾਂ ਅਹੁਦਾ ਸੰਭਾਲਣ ਅਤੇ ਉਸ ਦੀ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version