March 13, 2017 | By ਸਿੱਖ ਸਿਆਸਤ ਬਿਊਰੋ
ਪਟਿਆਲਾ: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾਈ ਪਾਰਟੀਆਂ ਨੂੰ ਟੱਕਰ ਦੇਣ ਲਈ ਖੇਤਰੀ ਆਗੂਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਜਿਹਾ ਚਿਹਰਾ ਵੀ ਪੇਸ਼ ਕਰਨਾ ਹੁੰਦਾ ਹੈ, ਜੋ ਉਸ ਸੂਬੇ ਦੇ ਲੋਕਾਂ ਦੀ ਪਛਾਣ ਬਣ ਸਕੇ ਪਰ ‘ਆਪ’ ਅਜਿਹਾ ਨਹੀਂ ਕਰ ਸਕੀ। ਕੈਪਟਨ ਨੇ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਸੂਬੇ ਦੇ ਵਿਕਾਸ ਵਾਸਤੇ ਵੱਖ-ਵੱਖ ਪ੍ਰਾਜੈਕਟਾਂ ’ਤੇ ਚਰਚਾ ਕਰਨ ਦੀ ਗੱਲ ਆਖੀ।
ਵਿਧਾਨ ਸਭਾ ਚੋਣਾਂ ਵਿੱਚ ਹੋਈ ਵੱਡੀ ਜਿੱਤ ਮਗਰੋਂ ਐਤਵਾਰ ਨੂੰ ਆਪਣੀ ਰਿਹਾਇਸ਼ ’ਤੇ ਕੀਤੀ ਪਲੇਠੀ ਪ੍ਰੈੱਸ ਕਾਨਫਰੰਸ ਦੌਰਾਨ ਨਸ਼ਿਆਂ ਅਤੇ ਹੋਰ ਅਪਰਾਧਾਂ ਖ਼ਿਲਾਫ਼ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਢੁਕਵੀਂ ਕਾਰਵਾਈ ਯਕੀਨੀ ਬਣਾਉਣ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਨੇ ਬਦਲਾਖੋਰੀ ਦੀ ਸਿਆਸਤ ਕਰਨ ਤੋਂ ਸਾਫ਼ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਸਮਾਰਟਫੋਨਾਂ ਦੀ ਖ਼ਰੀਦ ਵਾਸਤੇ ਛੇਤੀ ਹੀ ਵਿਸ਼ਵ ਪੱਧਰੀ ਟੈਂਡਰ ਕੱਢੇ ਜਾਣਗੇ।
ਐਸਵਾਈਐਲ ਮੁੱਦੇ ’ਤੇ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ 1966 ਵਿੱਚ ਪੰਜਾਬ ਪੁਨਰਗਠਨ ਕਾਨੂੰਨ ਹੇਠ ਹਰਿਆਣਾ ਦੇ ਗਠਨ ਦੇ ਅਧਾਰ ’ਤੇ ਪਾਣੀ ਦੀ ਅਸੰਤੁਲਿਤ ਵੰਡ ਨੂੰ ਚੁਣੌਤੀ ਦਿੱਤੇ ਜਾਣ ’ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਦਿਸ਼ਾ ਵਿੱਚ ਕੰਮ ਕਰੇਗੀਙ ਸਰਕਾਰ ਵਿੱਚ ਨਵਜੋਤ ਸਿੱਧੂ ਦੀ ਭੂਮਿਕਾ ਬਾਰੇ ਅਮਰਿੰਦਰ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਲਿਆ ਜਾਵੇਗਾ।
Related Topics: Aam Aadmi Party, Captain Amrinder Singh Government, Congress Government in Punjab 2017-2022, navjot singh sidhu, Punjab Politics, Rahul Gandhi