May 2, 2017 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਜੋ 1984 ਸਿੱਖ ਕਤਲੇਆਮ ਦੇ ਇਕ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ, ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੀਨੀਅਰ ਪਾਰਟੀ ਸਾਥੀ ਸੱਜਣ ਕੁਮਾਰ ਉਤੇ ਉਸ ਨੂੰ ਬਲੀ ਦਾ ਬੱਕਰਾ ਬਣਾ ਕੇ ਜ਼ਿੰਦਗੀ ਤਬਾਹ ਕਰਨ ਦਾ ਦੋਸ਼ ਲਾਇਆ। ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਅਨੂ ਮਲਹੋਤਰਾ ਦੇ ਬੈਂਚ ਅੱਗੇ ਖੋਖਰ ਨੇ ਕਿਹਾ, “ਸੱਜਣ ਕੁਮਾਰ ਅਤੇ ਉਸ ਦੇ ਵਕੀਲਾਂ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਉਹ (ਸੱਜਣ) ਖ਼ੁਦ ਕੇਸਾਂ ਤੋਂ ਬਚ ਗਿਆ ਹੈ। ਅੱਜ ਮੇਰੇ ਪੱਲੇ ਕੁੱਝ ਵੀ ਨਹੀਂ ਹੈ।” ਅਦਾਲਤ ਵੱਲੋਂ ਖੋਖਰ ਖ਼ਿਲਾਫ਼ ਤਿੰਨ ਕੇਸ ਮੁੜ ਖੋਲ੍ਹੇ ਗਏ ਹਨ।

ਕਾਂਗਰਸ ਦਾ ਸਾਬਕਾ ਕੌਂਸਲਰ ਬਲਵਾਨ ਖੋਖਰ, ਸੱਜਣ ਕੁਮਾਰ (ਫਾਈਲ ਫੋਟੋ)
ਜ਼ਿਕਰਯੋਗ ਹੈ ਕਿ ਤਿੰਨ ਦਹਾਕੇ ਬੀਤ ਜਾਣ ਦੇ ਬਾਵਜੂਦ ਵੀ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸ ਦੇ ਵੱਡੇ ਆਗੂ ਆਪਣੀ ਪਹੁੰਚ ਸਦਕਾ ਬਚਦੇ ਰਹੇ ਹਨ ਅਤੇ ਸੱਤਾ ਦਾ ਅਨੰਦ ਮਾਣਦੇ ਰਹੇ ਹਨ।
Related Topics: Balwan Khokhar, Congress Government in Punjab 2017-2022, Sajjan Kumar, ਸਿੱਖ ਨਸਲਕੁਸ਼ੀ 1984 (Sikh Genocide 1984)