ਨਵੀਂ ਦਿੱਲੀ: ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਵਿੱਖੇ ਪੰਜ ਥਾਂਵਾ ਤੇ ਰੋਸ਼ ਪ੍ਰਦਰਸ਼ਨ ਕਰਨ ਸਦਕਾ ਦਿੱਲੀ ਦੇ ਸਮੂਹ ਸਿਨੇਮਾ ਘਰਾਂ ਤੋਂ ਫ਼ਿਲਮ ਹਟਾ ਦਿੱਤੀ ਗਈ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ ਸ਼ਾਮ ਨੂੰ ਪ੍ਰਦਰਸ਼ਨ ਦਾ ਐਲਾਨ ਕਰਨ ਉਪਰੰਤ ਦਿੱਲੀ ਦੇ ਜਿਆਦਾਤਰ ਸਿਨੇਮਾਘਰਾਂ ਨੇ ਦੇਰ ਰਾਤ ਤਕ ਫਿਲਮ ਨੂੰ ਨਾ ਚਲਾਉਣ ਦਾ ਫੈਸਲਾ ਕਰਦੇ ਹੋਏ ਐਡਵਾਂਸ ਬੁੱਕ ਕੀਤੇ ਹੋਏ ਸਾਰੇ ਸ਼ੋਅ ਵੀ ਰੱਦ ਕਰ ਦਿੱਤੇ ਸਨ।
ਪ੍ਰਦਰਸ਼ਨਾਂ ਤੋਂ ਬਾਅਦ ਦੋਪਹਿਰ ਤੋਂ ਦਿੱਲੀ ਦੇ ਕਿਸੇ ਵੀ ਸਿਨੇਮਾਘਰ ਵਿਚ ਇਸ ਫਿਲਮ ਦਾ ਪ੍ਰਦਰਸ਼ਨ ਨਹੀਂ ਹੋਣ ਦੀ ਵੀ ਜਾਨਕਾਰੀ ਸਾਹਮਣੇ ਆਈ ਹੈ।
ਜੀ.ਕੇ. ਨੇ ਕਿਹਾ ਕਿ ਸਿੱਖਾਂ ਨੂੰ ਘੱਟ ਅਕਲ ਦਿਖਾਉਣ ਵਾਲੀ ਕਿਸੇ ਵੀ ਫਿਲਮ ਦਾ ਦਿੱਲੀ ਵਿਚ ਪ੍ਰਦਰਸ਼ਨ ਰੋਕਣ ਲਈ ਬਾਜਿੱਦ ਹਾਂ ਤੇ ਹਰ ਕਿਸੇ ਨਾਲ ਸਿੱਧਾ ਟਕਰਾਵ ਲੈਣ ਨੂੰ ਤਿਆਰ ਹਾਂ। ਜੀ.ਕੇ. ਨੇ 25 ਸਿਨੇਮਾਘਰਾਂ ਵੱਲੋਂ ਦਿੱਲੀ ਕਮੇਟੀ ਨੂੰ ਲਿਖਿਤ ਵਿਚ ਫਿਲਮ ਨਾ ਚਲਾਉਣ ਦੇ ਦਿੱਤੇ ਗਏ ਭਰੋਸੇ ਦੀ ਵੀ ਜਾਣਕਾਰੀ ਦਿੱਤੀ।
ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:
Santa Banta Pvt. Ltd. movie dropped in Delhi after massive protests
ਇਨ੍ਹਾਂ ਪ੍ਰਦਰਸ਼ਨਾ ’ਚ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਕਮੇਟੀ ਮੈਂਬਰ ਕੁਲਮੋਹਨ ਸਿੰਘ, ਤਨਵੰਤ ਸਿੰਘ, ਹਰਜਿੰਦਰ ਸਿੰਘ, ਜੀਤ ਸਿੰਘ, ਗੁਰਮੀਤ ਸਿੰਘ ਮੀਤਾ, ਮਨਮੋਹਨ ਸਿੰਘ, ਰਵਿੰਦਰ ਸਿੰਘ ਲਵਲੀ, ਜਤਿੰਦਰ ਪਾਲ ਸਿੰਘ ਗੋਲਡੀ, ਦਰਸ਼ਨ ਸਿੰਘ, ਹਰਵਿੰਦਰ ਸਿੰਘ ਕੇ.ਪੀ., ਕੈਪਟਨ ਇੰਦਰਪ੍ਰੀਤ ਸਿੰਘ, ਜਸਬੀਰ ਸਿੰਘ ਜੱਸੀ, ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ, ਅਕਾਲੀ ਆਗੂ ਵਿਕਰਮ ਸਿੰਘ, ਜਸਵੰਤ ਸਿੰਘ ਬਿੱਟੂ, ਐਡਵੋਕੇਟ ਜਗਮੋਹਨ ਸਿੰਘ, ਪੁੰਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਪਾਰਟੀ ਕਾਰਕੁੰਨ ਮੌਜੂਦ ਸਨ।