June 7, 2021 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ – ਪੰਜਾਬ ਦੇ ਪਾਣੀ ਨੂੰ ਬਚਾਉਣ ਦਾ ਹੋਕਾ ਦਿੰਦੀ ਮੁਹਿੰਮ #ਝੋਨਾ_ਘਟਾਓ_ਪੰਜਾਬ_ਬਚਾਓ ਤਹਿਤ #ਜਲ_ਚੇਤਨਾ_ਯਾਤਰਾ ਦਾ ਆਗਾਜ਼ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਰਦਾਸ ਕਰਕੇ ਕੀਤਾ ਗਿਆ।
ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ ਇਸ ਯਾਤਰਾ ਤਹਿਤ ਪੰਜਾਬ ਵਿੱਚ ਵਾਤਾਵਰਨ ਪ੍ਰੇਮੀਆਂ, ਖੇਤੀਬਾੜੀ ਮਾਹਿਰਾਂ ਅਤੇ ਕੁਦਰਤੀ ਖੇਤੀ ਤੇ ਘੱਟ ਪਾਣੀ ਦੀ ਖਪਤ ਵਾਲੀਆਂ ਤਕਨੀਕਾਂ ਨਾਲ ਖੇਤੀ ਕਰਨ ਵਾਲੇ ਸਫਲ ਕਿਸਾਨਾਂ ਨੂੰ ਮਿਲ ਕੇ ਉਹਨਾਂ ਦਾ ਤਜ਼ਰਬਾ ਜਾਣਿਆ ਜਾਵੇਗਾ।

ਇਸ ਮੌਕੇ ਭਾਈ ਮਨਧੀਰ ਸਿੰਘ, ਸ. ਪਰਮਜੀਤ ਸਿੰਘ, ਸ. ਜਸਪਾਲ ਸਿੰਘ ਮੰਝਪੁਰ ਅਤੇ ਹੋਰ ਸ਼ਖਸੀਅਤਾਂ ਸ਼ਾਮਿਲ ਸਨ।

Related Topics: Advocate Jaspal Singh Manjhpur, Bhai Mandhir Singh, Parmjeet Singh Gazi, Save Water Save Punjab