ਵਿਦਿਆਰਥੀ ਆਗੂ ਕਨਹੀਆ ਕੁਮਾਰ (ਪੁਰਾਣੀ ਤਸਵੀਰ)

ਸਿਆਸੀ ਖਬਰਾਂ

ਦੇਸ਼ ਧਰੋਹ ਮਾਮਲਾ: ਕਨ੍ਹਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

By ਸਿੱਖ ਸਿਆਸਤ ਬਿਊਰੋ

February 19, 2016

ਨਵੀਂ ਦਿੱਲੀ (18 ਫਰਵਰੀ, 2016): ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ ।

ਕਨ੍ਹੱਈਆ ਕੁਮਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ।

ਤਿਹਾੜ ਜੇਲ੍ਹ ‘ਚ ਬੰਦ ਵਿਦਿਆਰਥੀ ਨੇਤਾ ਨੇ ਜੇਲ੍ਹ ‘ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਬੰਦ ਬਾਕੀ ਕੈਦੀਆਂ ਤੋਂ ਵੀ ਹਮਲਾ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ, ਜਿਸ ‘ਤੇ ਸਰਬ ਉੱਚ ਅਦਾਲਤ ਨੇ ਉਸ ਦੀ ਅਰਜ਼ੀ ਪ੍ਰਵਾਨ ਕਰਦਿਆਂ ਸੁਣਵਾਈ ਲਈ ਕੱਲ੍ਹ ਦਾ ਦਿਨ ਨਿਸਚਿਤ ਕੀਤਾ ਹੈ ।

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਰਾਜੂ ਰਾਮਚੰਦਰਨ ਅਤੇ ਸੰਨੀ ਸੋਰਬਜੀ ਕਨ੍ਹੱਈਆ ਕੁਮਾਰ ਦੀ ਪੈਰਵੀ ਕਰ ਰਹੇ ਹਨ ।

ਦੱਸਣਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ 10 ਫਰਵਰੀ ਨੂੰ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: