August 30, 2018 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਅਣਪਛਾਤੇ ਬੰਦਿਆਂ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਪਰਧਾਨ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਹੁਣ ਧਾਰਮਿਕ ਅਸਥਾਨਾਂ ਨੂੰ ਨਫ਼ਰਤੀ ਨਿਗ੍ਹਾ ਨਾਲ ਦੇਖਿਆਂ ਜਾਦਾਂ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੁਨੀਆਂ ਅੰਦਰ ਸਥਾਪਤ ਸਿੱਖ ਕੌਮ ਦੇ ਗੁਰ-ਅਸਥਾਨ ਸਮੁੱਚੀ ਮਨਾਵਤਾ ਲਈ ਸਾਂਝਾ ਉਪਦੇਸ਼ ਦੇਣ ਦੇ ਨਾਲ-ਨਾਲ ਹਰ ਧਰਮ, ਫਿਰਕੇ ਅਤੇ ਵਰਗ ਲਈ ਸੰਗਤ ਤੇ ਪੰਗਤ ਦੇ ਇਕਸਾਰ ਸਿਧਾਂਤ ਲਈ ਪ੍ਰੇਰਣਾ ਸ੍ਰੋਤ ਹਨ ।
ਭਾਈ ਲੌਂਗੋਵਾਲ ਨੇ ਕਿਹਾ ਕਿ ਈਡਨਬਰਗ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੇ ਨਾਲ-ਨਾਲ ਸਿੱਖਾਂ ਅਤੇ ਗੁਰ-ਅਸਥਾਨਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਕਮੇਟੀ ਪਰਧਾਨ ਨੇ ਇਸ ਮਾਮਲੇ ਸਬੰਧੀ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਸਕਾਟਲੈਂਡ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ।
Related Topics: Scotland, Wisconsin Sikh Gurudwara shootout