ਲੁਧਿਆਣਾ (05 ਅਪ੍ਰੈਲ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ 31 ਮਈ, 2008 ਨੂੰ ਵੀਹਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਵਿਲੱਖਣ ਸਿਆਸੀ ਵਿਚਾਰਧਾਰਾ ਬਾਰੇ ਇੱਕ ਉੱਚ ਪੱਧਰ ਵਿਚਾਰ-ਗੋਸ਼ਟੀ ਕਾਨੂੰਨ ਭਵਨ, ਸੈਕਟਰ 37-ਏ ਚੰਡੀਗੜ੍ਹ ਵਿਖੇ ਕਰਵਾਈ ਗਈ।
ਇਸ ਸੈਮੀਨਾਰ ਵਿਚ ਪ੍ਰੋ. ਹਰਿੰਦਰ ਸਿੰਘ ਮਹਿਬੂਰਬ, ਯੂ. ਐਨ. ਆਈ ਦੇ ਤਤਕਾਲੀ ਸੀਨੀਅਰ ਪੱਤਰਕਾਰ ਸ੍ਰ. ਜਸਪਾਲ ਸਿੰਘ ਸਿੱਧੂ, ਸ੍ਰ. ਗੁਰਤੇਜ ਸਿੰਘ ਅਤੇ ਸ੍ਰ. ਅਜਮੇਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ ਸਨ। ਅਸੀ ਇਸ ਵਿਚਾਰ ਗੋਸ਼ਟੀ ਵਿਚ ਬੁਲਾਰਿਆਂ ਵੱਲੋਂ ਪੇਸ਼ ਕੀਤੇ ਵਿਚਾਰਾਂ ਨੂੰ (ਦਸ ਹਿੱਸਿਆਂ ਰਾਹੀਂ) ਮੁੜ ਸਾਂਝਿਆਂ ਕਰ ਰਹੇ ਹਾਂ।