ਆਮ ਖਬਰਾਂ » ਸਿੱਖ ਖਬਰਾਂ

ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਨੂੰ ਸਦਮਾ, ਪਤਨੀ ਅੰਮ੍ਰਿਤ ਕੌਰ ਚਲਾਣਾ ਕਰ ਗਏ

May 10, 2016 | By

ਚੰਡੀਗੜ੍ਹ (ਮਨਜੀਤ ਸਿੰਘ ਟਿਵਾਣਾ): ਚੰਡੀਗੜ੍ਹ ਰਹਿੰਦੇ ਸਿੱਖ ਵਿਦਵਾਨ ਅਤੇ ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਬੀਤੀ ਰਾਤ ਉਨ੍ਹਾਂ ਦੀ ਧਰਮ ਪਤਨੀ ਬੀਬੀ ਅੰਮ੍ਰਿਤ ਕੌਰ ਇਕ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਉਹ 66 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਤੇ ਦੋ ਧੀਆਂ ਛੱਡ ਗਏ ਹਨ।

ਬੀਬੀ ਅੰਮ੍ਰਿਤ ਕੌਰ ਨਾਲ ਸ. ਕਰਮਜੀਤ ਸਿੰਘ ਦੀ ਇਕ ਪੁਰਾਣੀ ਤਸਵੀਰ

ਬੀਬੀ ਅੰਮ੍ਰਿਤ ਕੌਰ ਨਾਲ ਸ. ਕਰਮਜੀਤ ਸਿੰਘ ਦੀ ਇਕ ਪੁਰਾਣੀ ਤਸਵੀਰ

ਬੀਬੀ ਅੰਮਿਤ ਕੌਰ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਇਕ ਵਜੇ ਚੰਡੀਗੜ੍ਹ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਰਾਜਨੀਤਕ, ਧਾਰਮਿਕ, ਸਮਾਜਕ ਅਤੇ ਮੀਡੀਆ ਦੇ ਖੇਤਰ ਨਾਲ ਜੁੜੀਆਂ ਅਨੇਕਾਂ ਸ਼ਖਸੀਅਤਾਂ ਹਾਜਰ ਸਨ। ਵਿਛੜੀ ਆਤਮਾ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 19 ਮਈ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ ਸਾਢੇ ਬਾਰ੍ਹਾਂ ਵਜੇ ਤੋਂ ਦੋ ਵਜੇ ਤਕ ਗੁਰਦੁਆਰਾ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: