Site icon Sikh Siyasat News

ਸ਼੍ਰੋਮਣੀ ਕਮੇਟੀ ਵੱਲੋਂ ਸਹਾਰਨਪੁਰ ਦੇ ਸਿੱਖਾਂ ਲਈ 1 ਕਰੋੜ ਦੀ ਮੱਦਦ ਦਾ ਐਲਾਨ

ਸ਼੍ਰੋਮਣੀ ਕਮੇਟੀ

SGPC-logo-makar-300x154ਅੰਮ੍ਰਿਤਸਰ (18 ਅਗਸਤ 2014): ਸਹਾਰਨਪੁਰ ਵਿੱਚ ਹੋਈ ਫਿਰਕੂ ਹਿੰਸਾ ਆਰਥਿਕ ਨੁਕਸਾਨ ਤੋਂ ਪੀੜਤ ਸਿੱਖਾਂ ਦੀ ਮੱਦਦ ਦਾ ਐਲਾਨ ਕਰਦਿਆਂ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਮ੍ਰਿਤਸਰ ਨੇ ਫਿਰਕੂ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ ਹਿੰਸਾ ਨੂੰ ਭੜਕਾਉਣ ਤੇ ਫਿਰਕਿਆਂ ਵਿੱਚ ਪਾੜ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਨੇ ਸਹਾਰਨਪੁਰ ਵਿੱਚ ਹੋਈ ਫਿਰਕੂ ਹਿੰਸਾ ਵਿੱਚ ਜਿਨ੍ਹਾਂ ਸਿੱਖਾਂ ਅਤੇ ਪੰਜਾਬੀਆਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ, ਨੂੰ ਇਕ ਕਰੋੜ ਰੁਪਏ ਮਾਲੀ ਸਹਾਇਤਾ ਵਜੋਂ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਸਹਾਰਨਪੁਰ ਤੋਂ ਆਏ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਹਰਿੰਦਰ ਸਿੰਘ ਚੱਢਾ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੱਗਾ, ਪਰਮਿੰਦਰ ਸਿੰਘ ਸਮੇਤ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਮੈਨੇਜਰ ਰਾਜਿੰਦਰਪਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ਹਿੰਸਾ ਦੌਰਾਨ ਸਿੱਖ ਭਾਈਚਾਰੇ ਦੇ ਹੋਏ ਮਾਲੀ ਨੁਕਸਾਨ ਦੇ ਵੇਰਵੇ ਦਿੱਤੇ।

ਇਸ ਬਾਰੇ ਗੱਲ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ੁਦ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਸੀ। ਸਹਾਰਨਪੁਰ ਇਲਾਕੇ ਵਿੱਚ ਹੋਈ ਫਿਰਕੂ ਹਿੰਸਾ ਦੌਰਾਨ ਸਿੱਖ ਭਾਈਚਾਰੇ ਦੇ ਵਿਅਕਤੀਆਂ ਦੀਆਂ ਦੁਕਾਨਾਂ ਨੂੰ ਵੱਡੇ ਪੱਧਰ ’ਤੇ ਲੁੱਟਿਆ ਤੇ ਸਾੜਿਆ ਗਿਆ। ਇਸ ਨਾਲ ਉਨ੍ਹਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਇਸ ਸਬੰਧੀ ਪਹਿਲਾਂ ਇਕ ਟੀਮ ਵੀ ਭੇਜੀ ਸੀ ਤੇ ਮਗਰੋਂ ਖ਼ੁਦ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਹੈ।

ਅੱਜ ਵਫ਼ਦ ਨੇ ਆਰਥਿਕ ਨੁਕਸਾਨ ਦੇ ਵੇਰਵੇ ਦਿੱਤੇ। ਸ਼੍ਰੋਮਣੀ ਕਮੇਟੀ ਨੇ ਪੀੜਤ ਦੁਕਾਨਦਾਰਾਂ ਨੂੰ ਇਕ ਕਰੋੜ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਜਲਦੀ ਹੀ ਇਹ ਮਾਇਕ ਸਹਾਇਤਾ ਸਹਾਰਨਪੁਰ ਵਿੱਚ ਭੇਜੀ ਜਾਵੇਗੀ। ਇਸ ਮੌਕੇ ਉਨ੍ਹਾਂ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version