ਸਿਆਸੀ ਖਬਰਾਂ » ਸਿੱਖ ਖਬਰਾਂ

ਸਿੱਖ ਮਸਲਿਆਂ ਦੇ ਸਬੰਧ ‘ਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਦਾ ਵਫਦ ਪ੍ਰਣਬ ਮੁਖਰਜੀ ਨੂੰ ਮਿਲਿਆ

May 17, 2017 | By

ਨਵੀਂ ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਮੰਗਲਵਾਰ ਨੂੰ ਪੰਜ ਮੈਂਬਰੀ ਵਫ਼ਦ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ ਤੇ ਕਈ ਸਿੱਖ ਮੁੱਦਿਆਂ ਬਾਰੇ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਕਾਰਜਕਾਰਨੀ ਮੈਂਬਰ ਸੁਰਜੀਤ ਸਿੰਘ ਭਿੱਟੇਵੜ, ਅਮਰਜੀਤ ਸਿੰਘ ਚਾਵਲਾ ਅਤੇ ਪਰਮਜੀਤ ਸਿੰਘ ਸਰੋਆ ਸ਼ਾਮਲ ਸਨ। ਮੁਲਾਕਾਤ ਮਗਰੋਂ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੀ ਸਾਂਝੀ ਪ੍ਰੈਸ ਕਾਨਫਰੰਸ ‘ਚ ਪ੍ਰੋ. ਬਡੂੰਗਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਸ਼ਟਰਪਤੀ ਕੋਲ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਲਾਂ ਅਤੇ ਵਿਦੇਸ਼ੀ ਸਿੱਖਾਂ ਦੀ “ਕਾਲੀ ਸੂਚੀ” ਖ਼ਤਮ ਕਰਨ ਦੇ ਮਸਲੇ ਚੁੱਕੇ ਗਏ ਹਨ। ਇਟਲੀ ਵਿੱਚ ਜਨਤਕ ਸਥਾਨਾਂ ‘ਤੇ ਕ੍ਰਿਪਾਨ ਪਾਉਣ ਉੱਤੇ ਲਾਈ ਪਾਬੰਦੀ ਬਾਰੇ ਪ੍ਰੋ. ਬਡੂੰਗਰ ਨੇ ਕਿਹਾ ਕਿ ਉਹ ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਗੱਲ ਕਰਨਗੇ।

ਨਵੀਂ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਨਵੀਂ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ’ਚ ਖੁਫ਼ੀਆ ਏਜੰਸੀਆਂ ਰਾਹੀਂ ਦੋਸ਼ੀਆਂ ਦਾ ਪਤਾ ਲਗਾ ਕੇ ਸਖ਼ਤ ਸਜ਼ਾਵਾਂ ਦੇਣ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨੂੰ ਬਿਨਾਂ ਦੇਰੀ ਮੁੜ ਸਥਾਪਤ ਕਰਵਾਉਣ ਲਈ ਸਬੰਧਤ ਸਰਕਾਰ ਨੂੰ ਆਦੇਸ਼ ਦੇਣ, ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਅਤੇ ਜੂਨ 1984 ਦੇ ਭਾਰਤੀ ਫੌਜ ਦੇ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਾਹਿਤ ਅਤੇ ਸਿੱਖ ਨਿਸ਼ਾਨੀਆਂ ਵਾਪਸ ਕਰਨ ਦੀ ਮੰਗ ਕੀਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,