November 29, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਅਕਾਲ ਤਖਤ ਸਾਹਿਬ ਵਲੋਂ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਨੂੰ ‘ਸ਼੍ਰੋਮਣੀ ਰਾਗੀ’ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦਾ ਸਨਮਾਨ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਲਿਆ ਗਿਆ ਸੀ, ਜਿਸ ਤਹਿਤ ਮੰਗਲਵਾਰ (28 ਨਵੰਬਰ, 2017) ਨੂੰ ਅਕਾਲ ਤਖਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਗੁਰਬਾਣੀ ਕੀਰਤਨ ਉਪਰੰਤ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਬਾਅਦ ਭਾਈ ਜਸਵੰਤ ਸਿੰਘ ਤੇ ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਗਿਆਨੀ ਭਾਗ ਸਿੰਘ ਵੱਲੋਂ ਇਹ ਸਨਮਾਨ ਦਿੱਤੇ ਗਏ।
Related Topics: Baba Balbir Singh, Ragi Jaswant Singh, Shiromani Gurdwara Parbandhak Committee (SGPC)