Site icon Sikh Siyasat News

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ 2 ਲੱਖ ਦਾ ਮਦਦ

ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਚੈਕ ਦਿੰਦੇ ਹੋਏ

ਸ਼੍ਰੋਮਣੀ ਕਮੇਟੀ ਦੇ ਅਗਜ਼ੈਕਟਿਵ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਤੇ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ 2 ਲੱਖ ਰੁਪਏ ਦੀ ਰਕਮ ਦਾ ਚੈੱਕ ਦਿੰਦਿਆਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੇ ਜੁਝਾਰੂ ਪਰਿਵਾਰਾਂ ਨਾਲ ਹਰ ਸਮੇਂ ਡਟ ਕੇ ਖੜ੍ਹੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਿਛਲੇ ਦਿਨੀ ਅਗਜ਼ੈਕਟਿਵ ਕਮੇਟੀ ਦੀ ਮੀਟਿੰਗ ਵਿਚ ਸਹਿਮਤੀ ਪ੍ਰਗਟ ਹੋਈ ਸੀ, ਕਿ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨੂੰ ਮਦਦ ਦਿੱਤੀ ਜਾਵੇਗੀ ਜਿਸ ਦਾ ਸ਼੍ਰੋਮਣੀ ਕਮੇਟੀ ਨੇ ਆਪਣੇ ਲਏ ਫੈਸਲੇ ਨੂੰ ਅੱਜ ਪੂਰਾ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version